ਸਿਮਰਨਜੀਤ ਮਾਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਕਦੇ ਨਹੀਂ ਖੜ੍ਹੇ : ਸੁਖਬੀਰ ਬਾਦਲ

Tuesday, Jun 21, 2022 - 11:00 AM (IST)

ਸੰਗਰੂਰ (ਬੇਦੀ, ਸਿੰਗਲਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਅਸਫਲ ਹੋ ਗਈ ਹੈ ਤੇ ਇਹ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਤੇ 1000 ਰੁਪਏ ਪ੍ਰਤੀ ਮਹਿਲਾ ਨੂੰ ਦੇਣ ਦੇ ਵਾਅਦੇ ਤੋਂ ਵੀ ਭੱਜੇਗੀ, ਜਿਵੇਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦਿਆਂ ਤੋਂ ਭੱਜੇ ਸਨ। ਅਕਾਲੀ ਦਲ ਦੇ ਪ੍ਰਧਾਨ, ਜੋ ਇਸ ਵਿਧਾਨ ਸਭਾ ਹਲਕੇ ’ਚ ਸਾਂਝੇ ਪੰਥਕ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ’ਚ ਚੋਣ ਪ੍ਰਚਾਰ ਕਰ ਰਹੇ ਸਨ ਨੇ ਕਿਹਾ ਕਿ ਤਿੰਨ ਮਹੀਨਿਆਂ ’ਚ ਹੀ ਲੋਕਾਂ ਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ।

ਇਹ ਵੀ ਪੜ੍ਹੋ- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ : ਪਵਨ ਬਾਂਸਲ

ਸਿਮਰਨਜੀਤ ਸਿੰਘ ਮਾਨ ਨੂੰ ਕਰੜੇ ਹੱਥੀਂ ਲੈਂਦਿਆਂ ਬਾਦਲ ਨੇ ਕਿਹਾ ਕਿ ਉਹ ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਬਣਾਈ ਰੱਖਣ ਵਾਸਤੇ ਸਟੈਂਡ ਨਹੀਂ ਲੈ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਵੱਲੋਂ ਪੰਥਕ ਏਕਤਾ ਵਾਸਤੇ ਪੂਰੀ ਵਾਹ ਲਗਾਈ ਅਤੇ ਸੰਗਰੂਰ ਜ਼ਿਮਨੀ ਚੋਣ ਵਾਸਤੇ ਸਾਂਝਾ ਉਮੀਦਵਾਰ ਖੜ੍ਹਾ ਕੀਤਾ ਹੈ। ਉਨ੍ਹਾਂ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਵੱਲੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਹੱਕ ’ਚ ਬਿਆਨਬਾਜ਼ੀ ਕਰਨ ਅਤੇ ਸ਼ਹੀਦ ਭਗਤ ਸਿੰਘ ਦੀ ਨਿੰਦਿਆ ਕਰਨ ਦੀ ਵੀ ਨਿਖੇਧੀ ਕੀਤੀ।ਇਸ ਮੌਕੇ ਸੁੱਚਾ ਸਿੰਘ ਛੋਟੇਪੁਰ, ਲਖਬੀਰ ਸਿੰਘ ਲੋਧੀਨੰਗਲ, ਵਿਰਸਾ ਸਿੰਘ ਵਲਟੋਹਾ, ਮਨਪ੍ਰੀਤ ਸਿੰਘ ਇਯਾਲੀ, ਵਿੰਨਰਜੀਤ ਸਿੰਘ ਗੋਲਡੀ, ਪ੍ਰਕਾਸ਼ ਚੰਦ ਗਰਗ ਤੇ ਗੁਰਪ੍ਰੀਤ ਸਿੰਘ ਰਾਜੂਖੰਨਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਇਹ ਵੀ ਪੜ੍ਹੋ- ਸੁਖਬੀਰ ਬਾਦਲ ਨੇ ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਬੋਲਿਆ ਵੱਡਾ ਹਮਲਾ, ਆਖੀਆਂ ਇਹ ਗੱਲਾਂ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News