ਨਿਊਜ਼ੀਲੈਂਡ ''ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿੰਦਾ

Sunday, Dec 21, 2025 - 04:08 PM (IST)

ਨਿਊਜ਼ੀਲੈਂਡ ''ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿੰਦਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਨਿਊਜ਼ੀਲੈਂਡ ਦੇ ਆਕਲੈਂਡ 'ਚ ਹੋਏ ਨਗਰ ਕੀਰਤਨ ਦੇ ਵਿਰੋਧ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਦੱਖਣੀ ਆਕਲੈਂਡ ਵਿੱਚ ਕੱਲ੍ਹ ਸਥਾਨਕ ਲੋਕਾਂ ਵੱਲੋਂ ਸ਼ਾਂਤਮਈ ਕੱਢੇ ਜਾ ਰਹੇ 'ਨਗਰ ਕੀਰਤਨ' ਵਿੱਚ ਵਿਘਨ ਪਾਉਣ ਦੀ ਸਖ਼ਤ ਨਿੰਦਾ ਕਰਦਾ ਹਾਂ। ਸੁਖਬੀਰ ਬਾਦਲ ਨੇ ਕਿਹਾ ਕਿ ਨਗਰ ਕੀਰਤਨ ਇਕ ਪਵਿੱਤਰ ਸਿੱਖ ਪਰੰਪਰਾ ਹੈ- ਇਹ ਇਕ ਖ਼ੁਸ਼ੀ ਨਾਲ ਭਰੀ ਧਾਰਮਿਕ ਪਰੇਡ ਹੈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਗਾਇਨ ਕੀਤੇ ਜਾਂਦੇ ਹਨ, , ਜੋ ਸ਼ਰਧਾ, ਏਕਤਾ ਅਤੇ ਸਾਰੀ ਮਨੁੱਖਤਾ ਨਾਲ ਅਸੀਸਾਂ ਦੇਣ ਨੂੰ ਵਾਧਾ ਦਿੰਦੇ ਹਨ।। ਮੈਨੂੰ ਇਹ ਵੇਖ ਕੇ ਖ਼ੁਸ਼ੀ ਹੋ ਰਹੀ ਹੈ ਕਿ ਸਿੱਖ ਭਾਈਚਾਰੇ ਨੇ ਭੜਕਾਹਟ ਦੇ ਬਾਵਜੂਦ ਸ਼ਾਨਦਾਰ ਸੰਜਮ ਅਤੇ ਸ਼ਾਂਤੀ ਨਾਲ ਗੁਰੂ ਸਾਹਿਬ ਦੀਆਂ 'ਚੜਦੀ ਕਲਾ' ਅਤੇ 'ਸਰਬੱਤ ਦਾ ਭਲਾ' ਦੀਆਂ ਸਿੱਖਿਆਵਾਂ ਦੇ ਅਨੁਸਾਰ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀ ਧਮਕੀ ਧਾਰਮਿਕ ਆਜ਼ਾਦੀ ਅਤੇ ਵਿਸ਼ਵਵਿਆਪੀ ਭਾਈਚਾਰੇ ਦੀ ਭਾਵਨਾ ਨੂੰ ਖ਼ਤਰਾ ਹੈ। ਉਨ੍ਹਾਂ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਅਪੀਲ ਕਰਦੇ ਕਿਹਾ ਕਿ ਉਹ ਇਸ ਮਾਮਲੇ ਨੂੰ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਅਤੇ ਭਾਰਤੀ ਪ੍ਰਵਾਸੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਖ਼ਤ ਉਪਾਅ ਕੀਤੇ ਜਾਣ ਅਤੇ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 3 ਸ਼ਹਿਰਾਂ ਨੂੰ ਦਿੱਤਾ ਗਿਆ 'ਹੋਲੀ ਸਿਟੀ' ਦਾ ਦਰਜਾ, ਨੋਟੀਫਿਕੇਸ਼ਨ ਕੀਤੀ ਗਈ ਜਾਰੀ

ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੇ ਮੇਨੁਰੇਵਾ ਇਲਾਕੇ ਵਿੱਚ ਬੀਤੇ ਦਿਨ ਜਦੋਂ ਗੁਰਦੁਆਰਾ ਨਾਨਾਕਸਰ ਠਾਠ ਈਸ਼ਰ ਦਰਬਾਰ ਵੱਲੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਰਸਤੇ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਸਰੋਤਾਂ ਅਨੁਸਾਰ ਪੋਹ ਦੇ ਮਹੀਨੇ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਇਹ ਵਿਸ਼ਾਲ ਨਗਰ ਕੀਰਤਨ ਮੇਨੁਰੇਵਾ ਦੀਆਂ ਸੜਕਾਂ 'ਤੇ ਸਜਾਇਆ ਗਿਆ ਸੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਰਧਾ ਨਾਲ ਹਿੱਸਾ ਲਿਆ। ਨਗਰ ਕੀਰਤਨ ਦੇ ਸਾਰੇ ਪ੍ਰਬੰਧ ਬਹੁਤ ਸੁਚਾਰੂ ਸਨ ਅਤੇ ਇਹ ਨਿਰਵਿਘਨ ਅੱਗੇ ਵੱਧ ਰਿਹਾ ਸੀ ਪਰ ਜਦੋਂ ਨਗਰ ਕੀਰਤਨ ਵਾਪਸੀ ਦੇ ਰਸਤੇ 'ਤੇ ਸੀ ਤਾਂ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ 'ਤੇ ਗਰੇਟ ਸਾਊਥ ਰੋਡ 'ਤੇ 30 ਤੋਂ 35 ਨੌਜਵਾਨਾਂ ਦੇ ਇਕ ਗਰੁੱਪ ਨੇ ਰਸਤਾ ਰੋਕ ਲਿਆ।

ਇਹ ਵੀ ਪੜ੍ਹੋ: ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਨੌਜਵਾਨ ਨੂੰ ਸਿਰੀ ਸਾਹਿਬ ਤੇ ਕੜਾ ਪਾ ਕੇ ਪੇਪਰ ਦੇਣ ਤੋਂ ਰੋਕਿਆ ਗਿਆ

ਇਨ੍ਹਾਂ ਨੌਜਵਾਨਾਂ ਨੇ ਨਾ ਸਿਰਫ਼ ਨਗਰ ਕੀਰਤਨ ਦਾ ਰਸਤਾ ਰੋਕਿਆ ਸਗੋਂ ਨਫ਼ਰਤ ਭਰੇ ਸਲੋਗਨ ਵਿਖਾ ਕੇ ਨਗਰ ਕੀਰਤਨ ਦਾ ਸਖ਼ਤ ਵਿਰੋਧ ਕੀਤਾ। ਜਾਣਕਾਰੀ ਮੁਤਾਬਕ ਇਹ ਨੌਜਵਾਨ ਇਕ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਹਨ ਜੋ ਪਿਛਲੇ ਕੁਝ ਸਮੇਂ ਤੋਂ ਨਿਊਜ਼ੀਲੈਂਡ ਵਿੱਚ ਹਰ ਧਰਮ ਅਤੇ ਹੋਰ ਵਰਗਾਂ ਦੇ ਲੋਕਾਂ ਦਾ ਵਿਰੋਧ ਕਰ ਰਹੇ ਹਨ। ਪ੍ਰਦਰਸ਼ਨਕਾਰੀ ਨੌਜਵਾਨਾਂ ਦਾ ਦਾਅਵਾ ਹੈ ਕਿ ਨਿਊਜ਼ੀਲੈਂਡ ਸਿਰਫ਼ ਉਨ੍ਹਾਂ ਦਾ ਹੈ। ਦੱਸਣਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਨ੍ਹਾਂ ਲੋਕਾਂ ਵੱਲੋਂ ਵੱਖ-ਵੱਖ ਧਰਮਾਂ ਦੇ ਝੰਡੇ ਸਾੜਨ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: PGI ਦੀ ਰਿਪੋਰਟ ’ਚ ਹੈਰਾਨੀਜਨਕ ਖ਼ੁਲਾਸਾ! ਔਰਤਾਂ ਤੇ ਪੁਰਸ਼ਾਂ 'ਚ ਵਧਿਆ ਇਸ ਭਿਆਨਕ ਬੀਮਾਰੀ ਦਾ ਖ਼ਤਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News