ਮਣੀਪੁਰ ''ਚ 2 ਔਰਤਾਂ ਨਾਲ ਹੋਈ ਹੈਵਾਨੀਅਤ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਸ਼ਬਦਾਂ ''ਚ ਨਿਖੇਧੀ

Thursday, Jul 20, 2023 - 07:00 PM (IST)

ਮਣੀਪੁਰ ''ਚ 2 ਔਰਤਾਂ ਨਾਲ ਹੋਈ ਹੈਵਾਨੀਅਤ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਸ਼ਬਦਾਂ ''ਚ ਨਿਖੇਧੀ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮਣੀਪੁਰ ਵਿਚ ਦੋ ਔਰਤਾਂ ਨਾਲ ਵਾਪਰੀ ਹੈਵਾਨੀਅਤ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਟਵਿੱਟਰ 'ਤੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਸਾਹਮਣੇ ਆਏ ਮਣੀਪੁਰ ਵਿੱਚ ਔਰਤਾਂ ਵਿਰੁੱਧ ਕੀਤੇ ਗਏ ਘਿਨਾਉਣੇ, ਬੇਸ਼ਰਮ ਅਤੇ ਵਹਿਸ਼ੀ ਅਪਰਾਧਾਂ ਤੋਂ ਮੈਂ ਹੈਰਾਨ ਹਾਂ। ਇਹ ਮਨੁੱਖਤਾ ਖ਼ਿਲਾਫ਼ ਅਤੇ ਔਰਤਾਂ ਦੇ ਸਨਮਾਨ ਅਤੇ ਸਨਮਾਨ ਨਾਲ ਜਿਊਣ ਦੇ ਅਧਿਕਾਰ ਖ਼ਿਲਾਫ਼ ਅਪਮਾਨ ਹੈ। ਅੰਤਰਰਾਸ਼ਟਰੀ ਭਾਈਚਾਰੇ ਦੇ ਸਾਹਮਣੇ ਇਕ ਵੱਡਾ ਰਾਸ਼ਟਰੀ ਅਪਮਾਨ ਹੈ। 

ਉਨ੍ਹਾਂ ਅੱਗੇ ਲਿਖਦੇ ਹੋਏ ਕਿਹਾ ਕਿ ਹੁਣ ਸੋਚਣ ਦਾ ਸਮਾਂ ਹੈ ਕਿ ਅਸੀਂ ਆਪਣੇ ਆਪ ਨੂੰ ਕਿੱਥੇ ਲੈ ਆਏ ਹਾਂ ਅਤੇ ਅਸੀਂ ਕਿੰਨੇ ਹੇਠਾਂ ਡਿੱਗ ਜਾਵਾਂਗੇ! ਮੈਂ ਸੁਪਰੀਮ ਕੋਰਟ ਵੱਲੋਂ ਧਿਆਨ ਦੇਣ ਦੀ ਦਖ਼ਲਅੰਦਾਜ਼ੀ ਦਾ ਸੁਆਗਤ ਕਰਦਾ ਹਾਂ ਅਤੇ ਕੇਂਦਰੀ ਗ੍ਰਹਿ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਮੰਗ ਕਰਦਾ ਹਾਂ ਕਿ ਉਹ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ। ਅਜਿਹੇ ਘਿਣੌਨ ਕੰਮਾਂ ਦੇ ਪਿੱਛੇ ਦੀਆਂ ਤਾਕਤਾਂ ਨੂੰ ਉਜਾਗਰ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ ਹੜ੍ਹਾਂ ਦਰਮਿਆਨ ਨੰਗਲ ਡੈਮ ਤੋਂ ਸਤਲੁਜ ਦਰਿਆ ’ਚ ਛੱਡਿਆ ਗਿਆ 12 ਹਜ਼ਾਰ ਕਿਊਸਿਕ ਪਾਣੀ

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਮਣੀਪੁਰ ਵਿਚ 2 ਔਰਤਾਂ ਨਾਲ ਕੀਤੀ ਗਈ ਹੈਵਾਨੀਅਤ ਨੇ ਸਮੁੱਚੀ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਸ ਘਿਨੌਣੀ ਕਰਤੂਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਦੀ ਹਰ ਪਾਸਿਓਂ ਨਿਖੇਧੀ ਕੀਤੀ ਜਾ ਰਹੀ ਹੈ। ਦਰਅਸਲ ਬੁੱਧਵਾਰ ਨੂੰ ਮਣੀਪੁਰ ਤੋਂ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਭੀੜ ਵੱਲੋਂ 2 ਔਰਤਾਂ ਨੂੰ ਨਗਨ ਹਾਲਤ ਵਿਚ ਪਰੇਡ ਕਰਵਾਈ ਦਾ ਰਹੀ ਹੈ ਅਤੇ ਨਾਲ ਹੀ ਘਿਨੌਣੀਆਂ ਹਰਕਤਾਂ ਵੀ ਕੀਤੀਆਂ ਜਾ ਰਹੀਆਂ ਹਨ। ਉਕਤ ਘਟਨਾ 4 ਮਈ ਦੀ ਦੱਸੀ ਜਾ ਰਹੀ ਹੈ। 
ਇੰਡੀਜੀਨੀਅਸ ਟ੍ਰਾਈਬਲ ਲੀਡਰਸ ਫਾਰਮ ਦੇ ਬੁਲਾਰੇ ਮੁਤਾਬਕ ਇਹ ਸ਼ਰਮਨਾਕ ਘਟਨਾ 4 ਮਈ ਨੂੰ ਕਾਂਕਪੋਕਪੀ ਜ਼ਿਲ੍ਹੇ ਵਿਚ ਵਾਪਰੀ ਹੈ। ਵੀਡੀਓ ਵਿਚ ਦਿੱਸ ਰਿਹਾ ਹੈ ਕਿ ਕੁਝ ਪੁਰਸ਼ ਲਾਚਾਰ ਔਰਤਾਂ ਨੂੰ ਬਿਨਾ ਕਪੜਿਆਂ ਦੇ ਘੁੰਮਾ ਰਹੇ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਛੇੜਛਾੜ ਕਰ ਰਹੇ ਹਨ। ਦੋਵੇਂ ਬੇਵੱਸ ਔਰਤਾਂ ਰੋ-ਰੋ ਕੇ ਉਨ੍ਹਾਂ ਦੀਆਂ ਮਿੰਨਤਾਂ ਵੀ ਕਰ ਰਹੀਆਂ ਹਨ। 

ਇਹ ਵੀ ਪੜ੍ਹੋ-  ਚੱਲਦੀ ਟਰੇਨ ’ਚ ਚੜ੍ਹਦੇ ਸਮੇਂ ਵਾਪਰਿਆ ਰੂਹ ਕੰਬਾਊ ਹਾਦਸਾ, 12 ਸਾਲਾ ਪੁੱਤ ਦੇ ਸਾਹਮਣੇ ਪਿਓ ਦੀ ਦਰਦਨਾਕ ਮੌਤ
ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਵੱਲੋਂ ਇਸ ਬਾਰੇ ਬਿਆਨ ਵੀ ਜਾਰੀ ਕੀਤਾ ਗਿਆ। ਇਸ ਵਿਚ ਪੁਲਸ ਸੁਪਰੀਡੰਟ ਕੇ ਮੇਘਚੰਦਰਾ ਸਿੰਘ ਨੇ ਦੱਸਿਆ ਕਿ ਉਕਤ ਘਟਨਾ 4 ਮਈ 2023 ਦੀ ਹੈ, ਜਿੱਥੇ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਦੋਵਾਂ ਔਰਤਾਂ ਨਾਲ ਸਮੂਹਿਕ ਜਬਰ-ਜ਼ਿਨਾਹ ਮਗਰੋਂ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਨੋਂਗਪੋਕ ਸੇਕਮਾਈ ਪੁਲਸ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਸੀ ਤੇ ਸਾਰੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ-  ਸੁਲਤਾਨਪੁਰ ਲੋਧੀ ਵਿਖੇ ਚਾਚੇ ਦੀ ਪ੍ਰੇਮਿਕਾ ਵੱਲੋਂ ਬੱਚੇ ਨੂੰ ਕਤਲ ਕਰਨ ਦੇ ਮਾਮਲੇ 'ਚ ਸਾਹਮਣੇ ਆਈ ਇਹ ਗੱਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News