ਸੁਖਬੀਰ ਬਾਦਲ ਨੇ ਕਿਸਾਨ ਆਗੂ ਡੱਲੇਵਾਲ ਦਾ ਜਾਣਿਆ ਹਾਲ, ਪੰਜਾਬ ਸਰਕਾਰ ਬਾਰੇ ਕਹੀ ਇਹ ਗੱਲ
Wednesday, Nov 23, 2022 - 10:16 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਫੋਨ 'ਤੇ ਗੱਲਬਾਤ ਕੀਤੀ। ਬਾਦਲ ਨੇ ਕਿਸਾਨ ਆਗੂ ਡੱਲੇਵਾਲ ਦਾ ਹਾਲ-ਚਾਲ ਜਾਣਿਆ ਤੇ ਉਨ੍ਹਾਂ ਨੂੰ ਸੰਘਰਸ਼ 'ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਹਰ ਵਰਗ ਦੇ ਲੋਕ ਧਰਨੇ ਲਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਕਿਸਾਨ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ : ਆਟਾ-ਦਾਲ ਸਕੀਮ ’ਚ ਘਪਲੇਬਾਜ਼ੀ ਦੇ ਦੋਸ਼ ’ਚ ਪਨਸਪ ਦੇ ਜਨਰਲ ਮੈਨੇਜਰ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ