ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

Friday, Apr 28, 2023 - 08:28 PM (IST)

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੁਸੀਂ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨੂੰ ਭਾਵਪੂਰਨ ਸ਼ਬਦਾਂ ਰਾਹੀਂ ਸ਼ਰਧਾਂਜਲੀ ਦੇ ਕੇ ਉਨ੍ਹਾਂ ਪ੍ਰਤੀ ਜੋ ਆਪਣਾ ਸਤਿਕਾਰ ਪ੍ਰਗਟ ਕੀਤਾ ਹੈ, ਮੇਰੇ ਕੋਲ ਇਸ ਦਾ ਸ਼ੁਕਰੀਆ ਕਰਨ ਲਈ ਅਲਫ਼ਾਜ਼ ਨਹੀਂ ਹਨ, ਇਸ ਲਈ ਹੰਝੂਆਂ ਨਾਲ ਭਿੱਜੀ ਤੁਹਾਨੂੰ ਦਿਲੋਂ ਸਲਾਮ।

ਇਹ ਖ਼ਬਰ ਵੀ ਪੜ੍ਹੋ : 8ਵੀਂ ਦੇ ਨਤੀਜੇ : ਟਾਪਰ ਲਵਪ੍ਰੀਤ ਤੇ ਦੂਜਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਭਰਨਾ ਚਾਹੁੰਦੀਆਂ ਉੱਚੀ ਪਰਵਾਜ਼

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਆਰਟੀਕਲ ਰਾਹੀਂ ਭਾਵਪੂਰਨ ਸ਼ਬਦਾਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ’ਚ ਪਹੁੰਚੇ ਸਨ, ਜਿਨ੍ਹਾਂ ਦਾ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। 


author

Manoj

Content Editor

Related News