CM ਮਾਨ ਦੇ ਰਾਜਸਥਾਨ ਦੌਰੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤਾ ਟਵੀਟ, ਕਹੀ ਵੱਡੀ ਗੱਲ
Tuesday, Mar 14, 2023 - 02:59 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਦੇ ਰਾਜਸਥਾਨ ਦੌਰੇ 'ਤੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ 'ਚ ਜੰਗਲ ਰਾਜ ਦਾ ਬੋਲਬਾਲਾ ਹੈ। ਸੂਬੇ ਦਾ ਹਰ ਨਾਗਰਿਕ ਗੈਂਗਸਟਰਾਂ ਵੱਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਵਾਲੇ ਕਲਚਰ ਦੀ ਮਾਰ ਝੱਲ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਉਦਯੋਗਪਤੀ ਅਤੇ ਵਪਾਰੀ ਸੂਬੇ ਤੋਂ ਬਾਹਰ ਭੱਜ ਰਹੇ ਹਨ ਤੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਰਾਜਸਥਾਨ ਵਿੱਚ ਕੇਜਰੀਵਾਲ ਦੇ ਪ੍ਰਚਾਰ ਲਈ ਸਮਾਂ ਅਤੇ ਪੰਜਾਬ ਦੇ ਪੈਸੇ ਦੇ ਦੁਰਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਉਨ੍ਹਾਂ ਸਖ਼ਤ ਸ਼ਬਦਾਂ 'ਚ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਪੰਜਾਬ ਨੂੰ ਪਹਿਲ ਦਿਓ ਨਾ ਕਿ ਆਪਣੇ ਸਿਆਸੀ ਮਾਲਕ ਨੂੰ ਤੇ ਆਪਣੇ ਸਿਆਸੀ ਮਨਸੂਬਿਆਂ ਦੀ ਥਾਂ ਨੂੰ ਪੰਜਾਬ ਨੂੰ ਤਰਜ਼ੀਹ ਦਿਓ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਵਿਰੋਧੀ ਪਾਰਟੀਆਂ ਵੱਲੋਂ ਕਿਹਾ ਜਾਂਦਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਬਾਕੀ ਸੂਬਿਆਂ ਦੇ ਚੋਣ ਪ੍ਰਚਾਰ ਨੂੰ ਜ਼ਿਆਦਾ ਤਰਜੀਹ ਦੇ ਕੇ ਪੰਜਾਬ ਦੀ ਸਥਿਤੀ ਨੂੰ ਨਜ਼ਰਅੰਦਾਜ ਕਰ ਰਹੇ ਹਨ ਤੇ ਸਿਰਫ਼ ਆਪਣੇ ਕਨਵੀਨਰ ਨੂੰ ਖ਼ੁਸ਼ ਕਰਨ 'ਚ ਹੀ ਲੱਗੇ ਹੋਏ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।