SGPC ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੁੱਖ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਰੱਖੀ ਇਹ ਮੰਗ

Thursday, Oct 26, 2023 - 01:09 AM (IST)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾ ਮੁਕਤ) ਐੱਸ ਐੱਸ ਸਾਰੋਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਾਸਤੇ ਵੋਟਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਵਧਾਇਆ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਇਸ ਸਬੰਧ ਵਿਚ ਮੰਗ ਪੱਤਰ ਸੌਂਪਿਆ, ਨੇ ਜਸਟਿਸ ਸਾਰੋਂ ਨੂੰ ਸਿੱਖ ਕੌਮ ਦੇ ਮੈਂਬਰਾਂ ਵੱਲੋਂ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ - PM ਮੋਦੀ ਨੂੰ ਮਿਲਿਆ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਨੀਲਾਮ ਕਰਨ ਜਾ ਰਹੀ ਸਰਕਾਰ! ਸੁਖਬੀਰ ਬਾਦਲ ਨੇ ਕੀਤਾ ਵਿਰੋਧ

ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਵੋਟਰ ਪੇਂਡੂ ਖੇਤਰ ਤੋਂ ਹਨ, ਜੋ ਇਸ ਵੇਲੇ ਪਿਛਲੇ ਇਕ ਮਹੀਨੇ ਤੋਂ ਝੋਨੇ ਦੀ ਵਾਢੀ ਵਿਚ ਲੱਗੇ ਹਨ ਅਤੇ ਹੁਣ ਕਣਕ ਦੀ ਬਿਜਾਈ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਵੀ ਸਮਾਂ ਹੈ ਜਦੋਂ ਬੰਦੀ ਛੋੜ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਸੰਬਰ ਦੇ ਦੂਜੇ ਅੱਧ ਵਿਚ ਸਿੱਖ ਸੰਗਤ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੰਦਰਵਾੜਾ ਮਨਾਉਂਦੀ ਹੈ।

ਬਾਦਲ ਨੇ ਕਿਹਾ ਕਿ ਇਸ ਤੋਂ ਇਲਾਵਾ ਕਈ ਵੋਟਰਾਂ ਨੇ ਉਨ੍ਹਾਂ ਕੋਲ ਪਹੁੰਚ ਕੀਤੀ ਹੈ ਜਿਨ੍ਹਾਂ ਨੇ ਦੱਸਿਆ ਹੈ ਕਿ ਵੋਟਰਾਂ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਬਹੁਤ ਜਟਿਲ ਹੈ ਤੇ ਗੈਰ ਤਰਕਸੰਗਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੰਭਾਵੀ ਵੋਟਰਾਂ ਲਈ ਲਾਜ਼ਮੀ ਹੈ ਕਿ ਉਹ ਆਪਣਾ ਆਧਾਰ ਕਾਰਡ ਤੇ ਵੋਟਰ ਸ਼ਨਾਖ਼ਤੀ ਕਾਰਡ ਨਾਲ ਲਗਾਉਣ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਪਟਵਾਰਖਾਨੇ ਵਿਚ ਆਪ ਫਾਰਮ ਵੀ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ 60 ਲੱਖ ਤੋਂ ਵੱਧ ਵੋਟਰ ਨਿੱਜੀ ਤੌਰ ’ਤੇ ਪਟਵਾਰਖਾਨੇ ਜਾ ਕੇ ਆਪਣਾ ਫਾਰਮ ਦੇਣ ਤੋਂ ਅਸਮਰਥ ਹਨ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ ਤਾਂ ਨਾ ਹੀ ਫੋਟੋਕਾਪੀ ਤੇ ਫੋਟੋਗ੍ਰਾਫੀ ਦੀਆਂ ਸਹੂਲਤਾਂ ਉਪਲਬਧ ਹੈ।

ਇਹ ਖ਼ਬਰ ਵੀ ਪੜ੍ਹੋ - ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਨੇ ਚੀਫ ਕਮਿਸ਼ਨਰ ਨੂੰ ਕਿਹਾ ਕਿ ਆਧਾਰ ਕਾਰਡ/ਵੋਟਰ ਸ਼ਨਾਖ਼ਤੀ ਕਾਰਡ ਦੀਆਂ ਫੋਟੋ ਕਾਪੀਆਂ ਦੇਣ ਸਮੇਤ ਕਈ ਸ਼ਰਤਾਂ ਨੂੰ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਸਵੀਰਾਂ ਦੇਣ ਦੀ ਸ਼ਰਮ ਵੀ ਖਤਮ ਕੀਤੀ ਜਾ ਸਕਦੀ ਹੈ ਤੇ ਨਾਲ ਹੀ ਸਾਂਝੇ ਫਾਰਮਾਂ ਦੀ ਸ਼ਰਤ ਵੀ ਖਤਮ ਕੀਤੀ ਜਾ ਸਕਦੀ ਹੈ। ਬਾਦਲ ਨੇ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਵੋਟਰਾਂ ਦੀ ਰਜਿਸਟਰੇਸ਼ਨ ਦਾ ਸਮਾਂ ਤਿੰਨ ਮਹੀਨੇ ਲਈ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਪੂਰੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਜਿਸ ਮਕਸਦ ਵਾਸਤੇ ਗੁਰਦੁਆਰਾ ਚੋਣਾਂ ਕਰਵਾਈਆਂ ਜਾਣੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News