ਸੁਖਬੀਰ ਬਾਦਲ ਦੇ ਕਾਫ਼ਲੇ ’ਚ ਸ਼ਾਮਲ ਗੱਡੀਆਂ ਦੀ ਭੰਨਤੋੜ ਕਰਨ ਵਾਲੇ ਕਾਂਗਰਸੀ ਅਤੇ ‘ਆਪ’ ਵਰਕਰਾਂ ’ਤੇ ਮਾਮਲਾ ਦਰਜ

Wednesday, Sep 01, 2021 - 12:36 PM (IST)

ਸੁਖਬੀਰ ਬਾਦਲ ਦੇ ਕਾਫ਼ਲੇ ’ਚ ਸ਼ਾਮਲ ਗੱਡੀਆਂ ਦੀ ਭੰਨਤੋੜ ਕਰਨ ਵਾਲੇ ਕਾਂਗਰਸੀ ਅਤੇ ‘ਆਪ’ ਵਰਕਰਾਂ ’ਤੇ ਮਾਮਲਾ ਦਰਜ

ਸਮਰਾਲਾ (ਸੰਜੇ ਗਰਗ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 30 ਅਗਸਤ ਨੂੰ ਸਮਰਾਲਾ ਹਲਕੇ ਦੀ ਫੇਰੀ ਦੌਰਾਨ ਕਿਸਾਨਾਂ ਦੀ ਆੜ ਵਿੱਚ ਵਿਰੋਧ ਵਿਖਾਵੇ ਦੌਰਾਨ ਉਨ੍ਹਾਂ ਦੇ ਕਾਫ਼ਲੇ ਵਿੱਚ ਸ਼ਾਮਲ ਅਕਾਲੀ ਆਗੂਆਂ ਦੀਆਂ ਗੱਡੀਆਂ ਦੀ ਭੰਨਤੋੜ ਕਰਨ ਵਾਲੇ ਕਈ ਕਾਂਗਰਸੀ ਅਤੇ ‘ਆਪ’ ਪਾਰਟੀ ਵਰਕਰਾਂ ਸਮੇਤ 50-60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮਾਛੀਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮਾਛੀਵਾੜਾ ਸਾਹਿਬ ਅਕਾਲੀ ਆਗੂ ਹਰਜੋਤ ਸਿੰਘ ਮਾਂਗਟ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਹਲਕਾ ਸਮਰਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਵੱਲੋਂ ਪ੍ਰੈੱਸ ਕਾਨਫੰਰਸ ਕਰਦੇ ਹੋਏ ਸੁਖਬੀਰ ਬਾਦਲ ਦੀ ਰੈਲੀ ਨੂੰ ਰੱਦ ਕਰਵਾਉਣ ਲਈ ਹੁੱਲੜਬਾਜੀ ਕਰਦੇ ਹੋਏ ਗੱਡੀਆਂ ਦੀ ਭੰਨਤੋੜ ਕਰਨ ਦੀ ਕਾਰਵਾਈ ਵਿੱਚ ਸ਼ਾਮਲ ਇਲਾਕੇ ਦੇ ਕਈ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਪਛਾਣ ਕਰਦੇ ਹੋਏ ਉਨ੍ਹਾਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਖੱਟੜ 'ਤੇ ਵਰ੍ਹੇ ਰਾਜੇਵਾਲ, ਕੈਪਟਨ ਨੂੰ ਬਰਫੀ ਖਵਾਉਣ ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜੁਆਬ

PunjabKesari

ਸ਼ਰਾਰਤੀ ਅਨਸਰਾਂ ਪਿੱਛੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਹੱਥ ਹੋਣ ਦਾ ਦੋਸ਼ ਲਗਾਉਂਦੇ ਹੋਏ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਸਮਰਾਲਾ ਦੀ ਇੱਕ ਮਹਿਲਾ ਕੌਂਸਲਰ ਦੇ ਪਤੀ ਸਮੇਤ, ਪਿੰਡ ਭਰਥਲਾ ਦਾ ਕਾਂਗਰਸੀ ਆਗੂ ਅਤੇ ਪਿੰਡ ਨੂਰਪੁਰ ਦਾ ਕਾਂਗਰਸੀ ਆਗੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਵਰਕਰ ਇਨ੍ਹਾਂ ਹੁੱਲੜਬਾਜ਼ਾਂ ਦੀ ਅਗਵਾਈ ਕਰ ਰਹੇ ਸਨ।ਪੁਲਸ ਨੇ ਫ਼ਿਲਹਾਲ ਜਸਦੇਵ ਸਿੰਘ ਜੱਸਾ, ਕਾਂਗਰਸੀ ਆਗੂ ਜਗਜੀਤ ਸਿੰਘ ਠੋਲੀ, ਸੰਦੀਪ ਸਿੰਘ ਰੁਪਾਲੋਂ, ਯੁੱਦਵੀਰ ਸਿੰਘ ਮਾਛੀਵਾੜਾ, ਨੀਰਜ ਸਿਹਾਲਾ, ਅਮਿਤ ਮੌਦਗਿੱਲ, ਪਰਮਿੰਦਰ ਸਿੰਘ ਨੂਰਪੁਰ, ਲਾਲੀ ਜੰਜੂਆ, ਟਿੰਕੂ ਧਰਮਵੀਰ, ਕਰਨਪਾਲ ਮਾਛੀਵਾੜਾ ਸਮੇਤ ਕਈ ਹੋਰ ਵਿਅਕਤੀਆਂ ਸਮੇਤ 60 ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਜੁਰਮ ਵਿੱਚ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜ ਪਿਆਰਿਆਂ ਵਾਲੇ ਬਿਆਨ ’ਤੇ ਵਿਵਾਦ ਭਖਣ ਮਗਰੋਂ ਹਰੀਸ਼ ਰਾਵਤ ਨੇ ਮੰਗੀ ਮੁਆਫ਼ੀ

PunjabKesari

ਇੱਥੇ ਜ਼ਿਕਰਯੋਗ ਹੈ, ਕਿ ਆਪਣੀ ਸਮਰਾਲਾ ਫੇਰੀ ਦੌਰਾਨ ਹੀ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਵਿਰੋਧ ਦੇ ਨਾਂ ’ਤੇ ਕਾਂਗਰਸ ਅਤੇ ਆਮ ਅਦਮੀ ਪਾਰਟੀ ਵਰਕਰਾਂ ਵੱਲੋਂ ਹੁੱਲੜਬਾਜ਼ੀ ਅਤੇ ਗੱਡੀਆਂ ਦੀ ਭੰਨਤੋੜ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਬਾਦਲ ਨੇ ਪੰਜਾਬ ਦੇ ਡੀ.ਜੀ.ਪੀ. ਨਾਲ ਗੱਲਬਾਤ ਕਰਕੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਉਨ੍ਹਾਂ ਨੂੰ ਆਖੀ, ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਵਿਅਕਤੀਆਂ ਖਿਲਾਫ਼ ਇਹ ਐਕਸ਼ਨ ਲਿਆ ਹੈ।

ਇਹ ਵੀ ਪੜ੍ਹੋ : ਕਲਯੁੱਗੀ ਬਾਪ ਨੇ ਜਲਾਦਾਂ ਵਾਂਗ ਕੁੱਟੀ 9 ਸਾਲਾ ਧੀ, ਵੀਡੀਓ ਵਾਇਰਲ ਹੋਣ 'ਤੇ ਚੜ੍ਹਿਆ ਪੁਲਸ ਅੜਿੱਕੇ


author

Shyna

Content Editor

Related News