ਸੁਪਰੀਮ ਕੋਰਟ ਵੱਲੋਂ ''ਪੰਜਾਬ ਕੇਸਰੀ ਗਰੁੱਪ'' ਦੇ ਹੱਕ ''ਚ ਸੁਣਾਏ ਫ਼ੈਸਲੇ ਦਾ ਸੁਖਬੀਰ ਬਾਦਲ ਨੇ ਕੀਤਾ ਸਵਾਗਤ

Tuesday, Jan 20, 2026 - 01:21 PM (IST)

ਸੁਪਰੀਮ ਕੋਰਟ ਵੱਲੋਂ ''ਪੰਜਾਬ ਕੇਸਰੀ ਗਰੁੱਪ'' ਦੇ ਹੱਕ ''ਚ ਸੁਣਾਏ ਫ਼ੈਸਲੇ ਦਾ ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ ਵੱਲੋਂ ਪੰਜਾਬ ਕੇਸਰੀ ਗਰੁੱਪ ਦੇ ਹੱਕ ਵਿਚ ਦਿੱਤੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪ੍ਰੈੱਸ ਦੀ ਆਜ਼ਾਦੀ ਦੀ ਰੱਖਿਆ ਕਰਨ ਵਾਲਾ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਆਮ ਆਦਮੀ ਪਾਰਟੀ ਨੂੰ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਕੇਸਰੀ ਗਰੁੱਪ ਦੇ ਅਖ਼ਬਾਰਾਂ ਦੀ ਪ੍ਰਿੰਟਿੰਗ ਵਿਚ ਦਖ਼ਲਅੰਦਾਜ਼ੀ ਨਾ ਕਰੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਮੀਡੀਆ ਦੀ ਆਵਾਜ਼ ਨੂੰ ਸਰਗਰਮੀ ਨਾਲ ਦਬਾ ਰਹੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਪ੍ਰਧਾਨ ਨੇ ਮੀਡੀਆ 'ਤੇ ਹੋਏ ਹੋਰ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਨ੍ਹਾਂ ਪੇਜਾਂ ਨੂੰ ਸਟ੍ਰਾਈਕਾਂ ਰਾਹੀਂ ਬੰਦ ਕਰਵਾ ਦਿੱਤਾ ਗਿਆ ਤੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ, ਉਨ੍ਹਾਂ ਕਾਰਵਾਈਆਂ ਨੂੰ ਵੀ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। 


author

Anmol Tagra

Content Editor

Related News