'ਆਪ' ਦਾ ਦਾਅਵਾ, ਸੁਨੀਲ ਜਾਖੜ ਮਗਰੋਂ ਹੁਣ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ

Thursday, Oct 12, 2023 - 11:36 AM (IST)

'ਆਪ' ਦਾ ਦਾਅਵਾ, ਸੁਨੀਲ ਜਾਖੜ ਮਗਰੋਂ ਹੁਣ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੰਜਾਬ ਮੁੱਦੇ ’ਤੇ ਬਹਿਸ ਕਰਨ ਤੋਂ ਇਨਕਾਰ ਕਰਨ ਦੇ ਲਈ ਆਮ ਆਦਮੀ ਪਾਰਟੀ ‘ਆਪ’ ਪੰਜਾਬ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਸੁਖਬੀਰ ਬਾਦਲ ’ਤੇ ਵੀ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੁਨੀਲ ਜਾਖੜ ਵਾਂਗ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ। ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਬਾਰੇ ਆਮ ਆਦਮੀ ਪਾਰਟੀ ਦਾ ਸਟੈਂਡ ਬਿਲਕੁੱਲ ਸਪੱਸ਼ਟ ਹੈ। ਮਾਨ ਸਰਕਾਰ ਨਾ ਤਾਂ ਐੱਸ. ਵਾਈ. ਐੱਲ. ਬਣਨ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਵੇਗੀ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਪਾਕਿ ਨਾਲ ਜੁੜੀਆਂ ਤਾਰਾਂ, ਸਿਟ ਦੀ ਰਿਪੋਰਟ ਨੇ ਖੋਲ੍ਹੇ ਰਾਜ਼

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ। ਇਸ ਲਈ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਗ ਨੇ ਕਿਹਾ ਕਿ ਇਕ ਸਮਾਂ ਸੀ, ਜਦੋਂ ਜਾਖੜ ਕਹਿੰਦੇ ਸਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਰਫ਼ ਆਪਣੇ ਕੱਪੜੇ ਅਤੇ ਜੈਕਟ ਹੀ ਬਦਲੇ ਹਨ, ਉਨ੍ਹਾਂ ਨੇ ਇਕ ਵੀ ਚੰਗਾ ਕੰਮ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਕੀ ਸੁਨੀਲ ਜਾਖੜ ਹੁਣ ਪੀ. ਐੱਮ. ਮੋਦੀ ’ਤੇ ਦਿੱਤੇ ਆਪਣੇ ਬਿਆਨ ਤੋਂ ਪਿੱਛੇ ਹਟਣਗੇ? ਕੀ ਸੁਨੀਲ ਜਾਖੜ ਹੁਣ ਸਾਬਕਾ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਵੱਲੋਂ ਸੁਪਰੀਮ ਕੋਰਟ ਵਿਚ ਦਿੱਤੇ ਹਲਫ਼ਨਾਮੇ ਅਤੇ ਕਪੂਰੀ, ਪਟਿਆਲਾ ’ਚ ਇੰਦਰਾ ਗਾਂਧੀ ਅਤੇ ਕੈ. ਅਮਰਿੰਦਰ ਸਿੰਘ ਵੱਲੋਂ ਐੱਸ. ਵਾਈ. ਐੱਲ. ਦੇ ਉਦਘਾਟਨ ਨੂੰ ਰੱਦ ਕਰਨਗੇ? ਕੰਗ ਨੇ ਕਿਹਾ ਕਿ ਜੇਕਰ ਜਾਖੜ ਨੂੰ ਪੰਜਾਬ ਦੀ ਕੋਈ ਚਿੰਤਾ ਹੈ ਤਾਂ ਉਨ੍ਹਾਂ ਨੂੰ ਗਜੇਂਦਰ ਸਿੰਘ ਸ਼ੇਖਾਵਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਚਾਹੀਦਾ ਹੈ।

ਇਹ ਵੀ ਪੜ੍ਹੋ :  ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News