ਸੁਖਬੀਰ ਬਾਦਲ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਆਤਿਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

Saturday, Jan 17, 2026 - 06:02 PM (IST)

ਸੁਖਬੀਰ ਬਾਦਲ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖਿਆ ਪੱਤਰ, ਆਤਿਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ

ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੂੰ ਪੱਤਰ ਲਿਖ ਕੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਆਤਿਸ਼ੀ ਵਿਰੁੱਧ ਕ੍ਰਿਮੀਨਲ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਤਿਸ਼ੀ ਨੇ ਗੁਰੂ ਸਾਹਿਬਾਨ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਅਤੇ ਤੌਹੀਨ ਵਾਲੀਆਂ ਟਿੱਪਣੀਆਂ ਕੀਤੀਆਂ ਹਨ, ਜਿਸ ਕਾਰਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਵਿਜੇਂਦਰ ਗੁਪਤਾ ਨੂੰ ਵੀ ਜਾਣੂੰ ਕਰਵਾਇਆ ਹੈ ਅਤੇ ਇਸ ਗੰਭੀਰ ਮੁੱਦੇ 'ਤੇ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ਹੋ ਗਿਆ ਬੰਦ! ਲੱਗਾ ਲੰਬਾ ਜਾਮ

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕਥਿਤ ਟਿੱਪਣੀਆਂ ਨਾਲ ਸਬੰਧਤ ਵੀਡੀਓ ਨੂੰ ਲੈ ਕੇ ਸਿਆਸੀ ਹਲਚਲ ਹੁਣ ਹੋਰ ਜ਼ਿਆਦਾ ਤੇਜ਼ ਹੋ ਗਈ ਹੈ, ਕਿਉਂਕਿ ਇਸ ਵੀਡੀਓ ਦੀ ਫੋਰੈਂਸਿਕ ਰਿਪੋਰਟ ਹੁਣ ਜਨਤਕ ਹੋ ਚੁੱਕੀ ਹੈ। ਦਿੱਲੀ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਇਸ ਸਬੰਧ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਰਿਪੋਰਟ ਮੁਤਾਬਕ ਆਤਿਸ਼ੀ ਦੀ ਆਡੀਓ-ਵੀਡੀਓ ਬਿਲਕੁਲ ਅਸਲੀ ਹੈ। ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਗਈ।

ਉਨ੍ਹਾਂ ਖ਼ੁਲਾਸੇ ਕਰਦੇ ਕਿਹਾ ਕਿ ਵਿਰੋਧੀ ਪਾਰਟੀ 'ਆਪ' ਦੀ ਬੇਨਤੀ 'ਤੇ 8 ਜਨਵਰੀ ਨੂੰ ਇਹ ਕਲਿੱਪ ਫੋਰੈਂਸਿਕ ਜਾਂਚ ਲਈ ਭੇਜੀ ਗਈ ਸੀ। ਆਡੀਓ-ਵੀਡੀਓ ਮਾਮਲੇ ਦੀ ਡਿਟੇਲ ਜਾਂਚ ਹੋਈ ਹੈ। ਫੋਰੈਂਸਿਕ ਲੈਬ ਦੀ ਰਿਪਰੋਟ ਵਿਚ ਇਸ ਨੂੰ ਸਹੀ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਤਿਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਟੇਟ ਏਜੰਸੀਆਂ ਦਾ ਇਸਤੇਮਾਲ ਕੀਤਾ ਹੈ। ਸਪੀਕਰ ਗੁਪਤਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਜਲਦੀ ਵਿੱਚ ਆਪਣੀ ਫੋਰੈਂਸਿਕ ਜਾਂਚ ਕਰਵਾਈ ਅਤੇ ਉਸ ਦੇ ਆਧਾਰ 'ਤੇ ਮਾਮਲੇ ਵਿੱਚ ਐੱਫ਼. ਆਈ. ਆਰ. ਵੀ ਦਰਜ ਕਰਵਾ ਦਿੱਤੀ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਹ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ) ਤੋਂ ਜਾਂਚ ਅਤੇ ਪੰਜਾਬ ਸਰਕਾਰ ਵੱਲੋਂ ਮੰਗੀ ਗਈ ਵੀਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ: ਜਲੰਧਰ 'ਚ 2 ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ! ਸਰੀਰ 'ਤੇ ਮਿਲੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ, ਕਤਲ ਦਾ ਖ਼ਦਸ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News