ਮੋਦੀ ਨਾਲ ਰਲ ਕੇ ਕਿਸਾਨਾਂ ਖ਼ਿਲਾਫ਼ ਸਾਜ਼ਿਸ਼ਾਂ ਕਰ ਰਹੇ ਹਨ ਸੁਖਬੀਰ : ਸੰਧਵਾਂ

09/05/2021 2:31:36 AM

ਚੰਡੀਗੜ੍ਹ(ਰਮਨਜੀਤ)- ਸੰਯੁਕਤ ਕਿਸਾਨ ਮੋਰਚੇ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾਂਦੀਆਂ ਸਿਆਸੀ ਰੈਲੀਆਂ ਨੂੰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀਆਂ ਕਰਵਾਈਆਂ ਕਰਾਰ ਦਿੱਤਾ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਬਾਦਲ ਪਰਿਵਾਰ ਅਤੇ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਕਿਸਾਨਾਂ ਖ਼ਿਲਾਫ਼ ਸਾਜਿਸ਼ਾਂ ਕਰ ਰਹੇ ਹਨ।’
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੇ ਬੀਜੇ ਕੰਢੇ ਹੀ ਚੁਗ ਰਹੇ ਹਨ।

ਇਹ ਵੀ ਪੜ੍ਹੋੋ- ਕੋਈ ਵੀ ਗੱਲਬਾਤ ਬਾਦਲਾਂ ਨੂੰ ਕਿਸਾਨਾਂ ’ਤੇ ਖੇਤੀ ਕਾਨੂੰਨ ਥੋਪਣ ’ਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ : ਕੈਪਟਨ

ਸ਼ਨੀਵਾਰ ਨੂੰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਹੀ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦੀਆਂ ਗੱਲਾਂ ਕਰ ਰਹੇ ਹਨ ਤਾਂ ਜੋ ਪੰਜਾਬ ’ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ। ਪੰਜਾਬ ਦੇ ਕਿਸਾਨ ਅਤੇ ਆਮ ਲੋਕ ਸੁਖਬੀਰ ਬਾਦਲ ਤੋਂ ਕਾਲੇ ਖੇਤੀ ਕਾਨੂੰਨਾਂ ਬਾਰੇ ਗੱਦਾਰੀ ਕਰਨ ਸਮੇਤ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਲੁੱਟਣ ਤੇ ਕੁੱਟਣ ਬਾਰੇ ਸਵਾਲ ਪੁੱਛ ਰਹੇ ਹਨ ਪਰ ਸੁਖਬੀਰ ਸਿੰਘ ਬਾਦਲ ਮੀਡੀਆ ਸਾਹਮਣੇ ਵੀ ਝੂਠੀ ਬਿਆਨਬਾਜ਼ੀ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਅਕਾਲੀ ਦਲ ਦੀਆਂ ਰਾਜਨੀਤਕ ਰੈਲੀਆਂ ਦਾ ਵਿਰੋਧ ਕਰਨ ਦਾ ਦੋਸ਼ ਲਗਾ ਰਹੇ ਹਨ।

ਇਹ ਵੀ ਪੜ੍ਹੋੋ- ਖੇਤੀਬਾੜੀ ਵਿਭਾਗ ਨੇ ਖਾਦ ਤੇ ਨਕਲੀ ਕੀੜੇਮਾਰ ਦਵਾਈਆਂ ਦੀ ਫੈਕਟਰੀ ਦਾ ਕੀਤਾ ਪਰਦਾਫਾਸ਼

ਸੰਧਵਾਂ ਨੇ ਕਿਹਾ ਸੱਚਾਈ ਤਾਂ ਇਹ ਹੈ ਕਿ ਕਾਲੇ ਖੇਤੀ ਕਾਨੂੰਨਾਂ ਲਈ ਭਾਰਤੀ ਜਨਤਾ ਪਾਰਟੀ ਸਮੇਤ ਅਕਾਲੀ ਦਲ ਬਾਦਲ ਅਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ ਹਨ, ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਹੀ ਇਹ ਕਾਲੇ ਕਾਨੂੰਨ ਤਿਆਰ ਕੀਤੇ ਸਨ, ਜਦਕਿ ਭਾਜਪਾ ਅਤੇ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਵਿਰੋਧੀ ਇਹ ਕਾਨੂੰਨ ਲਾਗੂ ਕੀਤੇ ਹਨ।

Bharat Thapa

This news is Content Editor Bharat Thapa