ਕੇਜਰੀਵਾਲ ਦੀਆਂ ਗਾਰੰਟੀਆਂ ’ਤੇ ਸੁਖਬੀਰ ਨੇ ਖੜ੍ਹੇ ਕੀਤੇ ਸਵਾਲ, ਕਿਹਾ-ਦਿੱਲੀ ’ਚ ਸਾਰਾ ਰੁਜ਼ਗਾਰ ਠੇਕੇ ’ਤੇ

11/23/2021 4:06:34 PM

ਚੱਬੇਵਾਲ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੱਬੇਵਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੱਡਾ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ  ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਲੋਕਾਂ ਨਾਲ ਝੂਠ ਬੋਲ ਰਹੇ ਹਨ ਤੇ ਇਹ ਦੋਵੇਂ ਹੀ ਨਕਲੀ ਹਨ। ਉਨ੍ਹਾਂ ਕਿਹਾ ਕਿ ਮੈਂ ਕੇਜਰੀਵਾਲ ਨੂੰ ਬੇਨਤੀ ਕਰਦਾ ਹਾਂ ਕਿ ਪੰਜਾਬ ’ਚ ਕੋਈ ਗਾਰੰਟੀ ਦੇਣ ਤੋਂ ਪਹਿਲਾਂ ਉਸ ਨੂੰ ਦਿੱਲੀ ’ਚ ਲਾਗੂ ਕਰੇ। ਉਨ੍ਹਾਂ ਕਿਹਾ ਕਿ ਦਿੱਲੀ ’ਚ ਸਾਰਾ ਰੋਜ਼ਗਾਰ ਠੇਕੇ ’ਤੇ ਹੈ, ਪਹਿਲਾਂ ਉਨ੍ਹਾਂ ਨੂੰ ਪੱਕੀ ਨੌਕਰੀ ਦੇਵੇ, ਫਿਰ ਹੀ ਪੰਜਾਬ ’ਚ ਪੱਕੀ ਨੌਕਰੀ ਦੀ ਗਾਰੰਟੀ ਦੇਵੇ।

ਇਹ ਵੀ ਪੜ੍ਹੋ : ਲੁਧਿਆਣਾ ’ਚ ਆਟੋ ਚਾਲਕਾਂ ਨਾਲ ਕੇਜਰੀਵਾਲ ਨੇ ਕੀਤੀ ਮੁਲਾਕਾਤ, ਕੀਤੇ ਵੱਡੇ ਵਾਅਦੇ

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜਿਹੜੀ ਵੀ ਗਾਰੰਟੀ ਪੰਜਾਬ ’ਚ ਦੇ ਰਿਹਾ ਹੈ, ਉਸ ਤੋਂ ਪਹਿਲਾਂ ਉਹ ਗਾਰੰਟੀ ਉਨ੍ਹਾਂ ਨੂੰ ਦਿੱਲੀ ’ਚ ਲਾਗੂ ਕਰਨੀ ਚਾਹੀਦੀ ਹੈ। ਉਹ ਝੂਠੀਆਂ ਗਾਰੰਟੀਆਂ ਦੇ ਕੇ ਲੋਕਾਂ ਨੂੰ ਬੇਵਕੂਫ ਨਹੀਂ ਬਣਾ ਸਕਦੇ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਅੱਜ ਅਧਿਆਪਕਾਂ ਨੂੰ 8 ਗਾਰੰਟੀਆਂ ਦਿੱਤੀਆਂ ਸਨ ਤੇ ਕਿਹਾ ਸੀ ਕਿ ਕੱਚੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਰਕਾਰ ਆਉਣ ’ਤੇ ਪੱਕੇ ਕੀਤਾ ਜਾਵੇਗਾ। ਇਸ ਦੌਰਾਨ ਕੇਜਰੀਵਾਲ ਨੇ ਨਵਜੋਤ ਸਿੰਘ ਸਿੱਧੂ ਦੀ ਵੀ ਤਾਰੀਫ਼ ਕੀਤੀ। 

ਨੋਟ-ਇਸ ਖਬ਼ਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰ ਕੇ ਦੱਸੋ


Manoj

Content Editor

Related News