ਗਿਆਨੀ ਹਰਪ੍ਰੀਤ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਦਾ ਮੋੜਵਾਂ ਜਵਾਬ (ਵੀਡੀਓ)

Tuesday, Sep 23, 2025 - 01:54 PM (IST)

ਗਿਆਨੀ ਹਰਪ੍ਰੀਤ ਸਿੰਘ ਨੂੰ ਸੁਖਬੀਰ ਸਿੰਘ ਬਾਦਲ ਦਾ ਮੋੜਵਾਂ ਜਵਾਬ (ਵੀਡੀਓ)

ਜਲੰਧਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਆਪਣਾ ਪ੍ਰਤੀਕਰਮ ਦਿੱਤਾ। ਦਰਅਸਲ, ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਨੂੰ ਦਿੱਤੀ ਜਾ ਰਹੀ ਨਗਦੀ ਸਹਾਇਤਾ ਬਾਰੇ ਬੋਲਦਿਆਂ ਕਿਹਾ ਸੀ ਕਿ ਇਹ ਪੈਸਾ ਸੁਖਬੀਰ ਨੇ ਗੁਰਬਾਣੀ ਵੇਚ ਕੇ ਇਕੱਠਾ ਕੀਤਾ ਹੈ ਤੇ ਇਹ ਗੋਲਕ ਦਾ ਪੈਸਾ ਹੈ।

ਇਹ ਖ਼ਬਰ ਵੀ ਪੜ੍ਹੋ - Punjab: ਹੁਣ ਪ੍ਰਵਾਸੀਆਂ ਦੇ ਹੱਕ 'ਚ ਪੈਣ ਲੱਗੇ ਮਤੇ! ਆਖ਼ੀਆਂ ਗਈਆਂ ਇਹ ਗੱਲਾਂ

ਇਸ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰਬਾਣੀ ਨੂੰ ਕਦੇ ਵੇਚਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਪੀ. ਟੀ. ਸੀ. ਵੱਲੋਂ ਗੁਰਬਾਣੀ ਦੇ ਪ੍ਰਸਾਰਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਲਾਨਾ 2 ਕਰੋੜ ਰੁਪਏ ਦਿੱਤੇ ਜਾਂਦੇ ਸੀ। ਸੁਖਬੀਰ ਨੇ ਗਿਆਨੀ ਹਰਪ੍ਰੀਤ ਸਿੰਘ ਬਾਰੇ ਬੋਲਦਿਆਂ ਕਿਹਾ ਕਿ ਜਦੋਂ ਕੋਈ ਘਬਰਾ ਜਾਵੇ ਤਾਂ ਉਹ ਬਗੈਰ ਸੋਚੇ ਹੀ ਬੋਲਣਾ ਸ਼ੁਰੂ ਕਰ ਦਿੰਦਾ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਇਕ ਰੁਪਈਆ ਵੀ ਅਜਿਹਾ ਸਾਬਿਤ ਕਰ ਦੇਣ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News