ਸੁਖਬੀਰ ਵੱਲੋਂ ਐੱਸ.ਸੀ ਉਮੀਦਵਾਰ ਨੂੰ ਡਿਪਟੀ ਸੀ.ਐੱਮ. ਬਣਾਉਣ ਸਬੰਧੀ ਦਿਤਾ ਬਿਆਨ ਸ਼ਲਾਘਾਯੋਗ: ਜਲਾਲਉਸਮਾਂ
Thursday, Apr 15, 2021 - 02:04 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਿਲ ਕਰਨ ਦੇ ਕਈ ਵਾਅਦੇ ਜਤਾਏ ਹਨ। ਇਨ੍ਹਾਂ ਦਾਅਵਿਆਂ ਦੇ ਨਾਲ ਹੀ ਉਨ੍ਹਾਂ ਵੱਲੋਂ ਐੱਸ.ਸੀ.ਭਾਈਚਾਰੇ ਨਾਲ ਸਬੰਧਤ ਉਮੀਦਵਾਰ ਨੂੰ ਸੂਬੇ ਦਾ ਡਿਪਟੀ ਸੀ.ਐੱਮ.ਬਣਾਉਣ ਸਬੰਧੀ ਦਿੱਤੇ ਗਏ ਬਿਆਨ ਦੀ ਹਰ ਪਾਸਿਓ ਸ਼ਲਾਘਾ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਔਰਤ ਦੇ ਕੱਪੜੇ ਉਤਾਰ ਕੀਤੀ ਜ਼ਬਰਦਸਤੀ ਦੀ ਕੋਸ਼ਿਸ਼ (ਵੀਡੀਓ)
ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਨੇ ਅੱਜ ਸੁਖਬੀਰ ਬਾਦਲ ਵੱਲੋਂ ਦਿਤੇ ਗਏ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਐੱਸ.ਸੀ.ਭਾਈਚਾਰੇ ਨੂੰ ਪ੍ਰਫੁੱਲਿਤ ਕਰਨ ਲਈ ਕਈ ਯੋਜਨਾਵਾਂ ਉਲੀਕੀਆਂ ਹਨ ਅਤੇ ਪੰਜਾਬ ਵਿਚ ਐੱਸ.ਸੀ.ਵਿੰਗ ਗਠਿਤ ਕਰਕੇ ਨੁਮਾਇੰਦਗੀਆਂ ਵਿਚ ਦਿਤੀਆਂ ਹਨ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੇ ਨਾਲ ਐੱਸ.ਸੀ.ਭਾਈਚਾਰਾ ਅਤੇ ਦਲਿਤ ਸਮਾਜ ਦੇ ਮਨ੍ਹਾਂ ’ਚ ਪਾਰਟੀ ਪ੍ਰਤੀ ਉਤਸ਼ਾਹ ਵਧਿਆ ਹੈ। ਜਲਾਲਉਸਮਾਂ ਦੇ ਅਕਾਲੀ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਮਾਝੇ ਦੇ ਜਰਨੈਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਐੱਸ.ਸੀ.ਭਾਈਚਾਰੇ ਸਬੰਧੀ ਚੰਗੀ ਵਿਚਾਰਧਾਰਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਰੰਧਾਵਾ, ਸਾਬਕਾ ਸਰਪੰਚ ਗੁਰਮੀਤ ਸਿੰਘ ਪਨੇਸਰ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਲਿੱਦੜ, ਯੂਥ ਆਗੂ ਗੁਰਜਿੰਦਰ ਸਿੰਘ ਸਠਿਆਲਾ, ਸੁਖਵਿੰਦਰ ਸਿੰਘ ਬੁਤਾਲਾ, ਕਸ਼ਮੀਰ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ