ਸੁਖਬੀਰ ਨੇ ''6 ਪੁਰਾਣੇ ਦਿੱਗਜਾਂ'' ''ਤੇ ਖੇਡਿਆ ਦਾਅ, ਜਾਣੋ ਕਾਰਨ

04/15/2019 12:23:46 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂਆਂ ਦੀਆਂ ਆਲੋਚਨਾਵਾਂ ਦਾ ਸਾਹਮਣਾ ਕਰ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 6 ਲੋਕ ਸਭਾ ਸੀਟਾਂ ਲਈ ਪੁਰਾਣੇ ਦਿੱਗਜਾਂ 'ਤੇ ਦਾਅ ਖੇਡਿਆ ਹੈ। ਪਾਰਟੀ ਨੇ ਜਲੰਧਰ, ਫਰੀਦਕੋਟ, ਪਟਿਆਲਾ, ਲੁਧਿਆਣਾ, ਖਡੂਰ ਸਾਹਿਬ ਅਤੇ ਆਨੰਦਪੁਰ ਸਾਹਿਬ ਤੋਂ ਪੁਰਾਣੇ ਆਗੂਆਂ ਚਰਨਜੀਤ ਸਿੰਘ ਅਟਵਾਲ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸੁਖਬੀਰ ਹੁਣ ਇਹ ਸਾਬਿਤ ਕਰਨਾ ਚਾਹੁੰਦੇ ਹਨ ਕਿ ਉਹ ਪੁਰਾਣੇ ਨੇਤਾਵਾਂ ਦੇ ਖਿਲਾਫ ਨਹੀਂ ਹਨ।

ਪਿਛਲੇ ਸਾਲ ਪਾਰਟੀ ਦੇ ਟਕਸਾਲੀ ਆਗੂਆਂ ਨੇ ਸੁਖਬੀਰ ਦੀ ਲੀਡਰਸ਼ਿਪ ਦੇ ਖਿਲਾਫ ਬਗਾਵਤ ਦਾ ਝੰਡਾ ਚੁੱਕ ਲਿਆ, ਜਿਸ ਦੀ ਸ਼ੁਰੂਆਤ ਪਾਰਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਕੀਤੀ। ਹਾਲਾਂਕਿ ਸ਼ੁਰੂਆਤ 'ਚ ਉਨ੍ਹਾਂ ਨੇ ਇਸ ਦਾ ਕਾਰਨ ਆਪਣੀ ਸਿਹਤ ਠੀਕ ਨਾ ਹੋਣਾ ਦੱਸਿਆ ਪਰ ਬਾਅਦ 'ਚ ਉਨ੍ਹਾਂ ਨੇ ਸੁਖਬੀਰ ਦੀ ਲੀਡਰਸ਼ਿਪ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ। ਇਸ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਵੀ ਪਾਰਟੀ ਛੱਡ ਦਿੱਤੀ। ਇਸ ਲਈ ਹੁਣ ਸੁਖਬੀਰ ਪਾਰਟੀ ਦੇ ਪੁਰਾਣੇ ਆਗੂਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਜਿਸ ਕਾਰਨ ਪੁਰਾਣੇ ਦਿੱਗਜਾਂ ਨੂੰ ਹੀ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ।

Babita

This news is Content Editor Babita