ਸੁਖਬੀਰ ਸਿੰਘ ਬਾਦਲ ਵੱਲੋਂ ਸ਼ੇਅਰ ਕੀਤੀ ਕਥਿਤ ਆਡੀਓ ਨੇ ਮਚਾਇਆ ਤਹਿਲਕਾ

Thursday, Dec 04, 2025 - 01:39 PM (IST)

ਸੁਖਬੀਰ ਸਿੰਘ ਬਾਦਲ ਵੱਲੋਂ ਸ਼ੇਅਰ ਕੀਤੀ ਕਥਿਤ ਆਡੀਓ ਨੇ ਮਚਾਇਆ ਤਹਿਲਕਾ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਕਥਿਤ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲਸ ਸੱਤਾਧਾਰੀ ਪਾਰਟੀ ਦੇ ਆਗੂਆਂ ਦੀ ਜਿੱਤ ਯਕੀਨੀ ਬਣਾ ਕੇ ਲੋਕਤੰਤਰ ਦਾ ਕਤਲ ਕਰਨ ਲਈ ਜੁਟੀ ਹੋਈ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਸਪੱਸ਼ਟ ਤੌਰ 'ਤੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅਕਾਲੀ ਦਲ ਦੇ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਸੁਖਬੀਰ ਬਾਦਲ ਨੇ ਆਡੀਓ ਕਲਿੱਪ ਸਾਂਝੀ ਕਰਦਿਆਂ ਦੋਸ਼ ਲਗਾਇਆ ਹੈ ਕਿ ਪੁਲਸ ਆਖ ਰਹੀ ਹੈ ਕਿ ਅਕਾਲੀ ਉਮੀਦਵਾਰ ਜਿੱਥੇ ਵੀ ਮਿਲੇ ਉਸ ਦਾ ਨਾਜ਼ਮਦਗੀ ਪੱਤਰ ਪਾੜ ਦਿੱਤਾ ਜਾਵੇ। ਇਥੇ ਦੱਸ ਦਈਏ ਕਿ ਜਗ ਬਾਣੀ ਇਸ ਆਡੀਓ ਕਾਲ ਦੀ ਪੁਸ਼ਟੀ ਨਹੀਂ ਕਰਦਾ ਹੈ। 

ਕੀ ਹੈ ਮਾਮਲਾ

ਸੁਖਬੀਰ ਸਿੰਘ ਬਾਦਲ ਵੱਲੋਂ ਸਾਂਝੇ ਕੀਤੇ ਗਏ ਇਸ ਆਡੀਓ ਵਿਚ ਦੋਸ਼ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਐੱਸਐੱਸਪੀ ਵਰੁਣ ਸ਼ਰਮਾ ਆਖ ਰਹੇ ਹਨ ਕਿ ਵਿਰੋਧੀ ਪਾਰਟੀਆਂ ਦੇ ਨੇਤਾ ਰਿਟਰਨਿੰਗ ਅਫ਼ਸਰ ਤੱਕ ਨਾ ਪਹੁੰਚ ਸਕਣ। ਆਡੀਓ ਵਾਇਰਲ ਹੋਣ ਦੇ ਨਾਲ ਹੀ ਰਾਜਨੀਤਕ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਨੂੰ ਗੰਭੀਰ ਮਾਮਲਾ ਵਜੋਂ ਦੇਖਦੇ ਹੋਏ ਰਾਜ ਚੋਣ ਕਮਿਸ਼ਨ ਕੋਲ ਸੱਤਾ ਦੀ ਅਧਿਕਾਰਿਕ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਦਲ ਦਾ ਦਾਅਵਾ ਹੈ ਕਿ ਐੱਸਐੱਸਪੀ ਵਰੁਣ ਸ਼ਰਮਾ ਵਿਰੋਧੀ ਪਾਰਟੀਆਂ ਨੂੰ ਚੋਣ ਪ੍ਰਕਿਰਿਆ ਤੋਂ ਦੂਰ ਰੱਖਣ ਅਤੇ ਸੱਤਾ ਪੱਖ ਨੂੰ ਫਾਇਦਾ ਪਹੁੰਚਾਉਣ ਦੇ ਹੁਕਮ ਦੇ ਰਹੇ ਹਨ।


author

Gurminder Singh

Content Editor

Related News