ਸੁਖਬੀਰ ਦੀ ਨਿਹਾਲ ਸਿੰਘ ਵਾਲਾ ਫੇਰੀ ਤੋਂ ਪਹਿਲਾ ਪਾਰਟੀ ''ਚ ਵੱਡਾ ਧਮਾਕਾ

Friday, Feb 15, 2019 - 06:57 PM (IST)

ਸੁਖਬੀਰ ਦੀ ਨਿਹਾਲ ਸਿੰਘ ਵਾਲਾ ਫੇਰੀ ਤੋਂ ਪਹਿਲਾ ਪਾਰਟੀ ''ਚ ਵੱਡਾ ਧਮਾਕਾ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਨਿਹਾਲ ਸਿੰਘ ਵਾਲਾ ਫੇਰੀ ਤੋਂ ਕੁਝ ਘੰਟੇ ਪਹਿਲਾਂ ਪਾਰਟੀ ਵਿਚ ਵੱਡਾ ਧਮਾਕਾ ਹੋਇਆ। ਇਸ ਹਲਕੇ ਦੇ ਸਾਬਕਾ ਵਿਧਾਇਕ ਅਜੀਤ ਸਿੰਘ ਸਾਂਤ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਜ਼ਿਲਾ ਪ੍ਰੀਸਦ ਚੋਣਾ ਵਿਚ ਕਾਂਗਰਸ ਤੋਂ ਬਾਗੀ ਹੋ ਕੇ ਚੋਣ ਲੜੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੰਗਲ ਨੂੰ ਵੀ ਮੁੜ ਕਾਂਗਰਸ ਵਿਚ ਸ਼ਾਮਿਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਪਾਰਟੀ ਦੀ ਟਿਕਟ ਨਾ ਮਿਲਣ ਕਾਰਨ ਪਰਮਜੀਤ ਸਿੰਘ ਨੰਗਲ ਨੇ ਕਾਂਗਰਸ ਤੋਂ ਬਾਗੀ ਹੋ ਕੇ ਜ਼ਿਲਾ ਪ੍ਰੀਸ਼ਦ ਦੀ ਚੋਣ ਲੜੀ ਸੀ ਪਰ ਉਹ ਮਾਮੂਲੀ ਫਰਕ ਨਾਲ ਚੋਣ ਹਾਰ ਗਏ। ਉਸ ਸਮੇਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਨੰਗਲ ਅਤੇ ਸਾਬਕਾ ਵਿਧਾਇਕ ਅਜੀਤ ਸਿੰਘ ਸਾਂਤ ਦੀ ਘਰ ਵਾਪਸੀ ਤੇ ਉਨ੍ਹਾਂ ਦਾ ਸਵਾਗਤ ਕੀਤਾ। ਸਾਬਕਾ ਵਿਧਾਇਕ ਮਾਸਟਰ ਅਜੀਤ ਸਿੰਘ ਸਾਂਤ ਨੇ ਆਪਣਾ ਸਫਰ ਸ਼੍ਰੋਮਣੀ ਅਕਾਲੀ ਦਲ ਤੋਂ ਸ਼ੁਰੂ ਕੀਤਾ ਸੀ ਪਰ ਪਿਛਲੀ ਕੈਪਟਨ ਸਰਕਾਰ ਸਮੇਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਪਰ 2007 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵੱਲੋਂ ਵਿਧਾਨ ਸਭਾ ਦੀ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਕਾਂਗਰਸ ਦੇ ਬਾਗੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਲੋਕਾਂ ਦੀ ਹਮਦਰਦੀ ਕਾਰਨ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ। ਚੋਣ ਜਿੱਤਣ ਤੋਂ ਬਾਅਦ ਉਹ ਕਾਂਗਰਸ ਪਾਰਟੀ ਦੀ ਹਮਾਇਤ 'ਚ ਖੜੇ ਰਹੇ । ਅੱਜ ਜਦੋਂ ਹਲਕੇ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਦੇ ਜਸ਼ਨ ਚੱਲ ਰਹੇ ਸਨ ਤਾਂ ਕੁਝ ਘੰਟੇ ਪਹਿਲਾਂ ਹੀ ਪਾਰਟੀ ਨੂੰ ਝਟਕਾ ਦਿੰਦਿਆਂ ਉਨ੍ਹਾਂ ਹਲਕਾ ਬਾਘਾ ਪੁਰਾਣਾ ਦੇ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।


author

Gurminder Singh

Content Editor

Related News