ਪ੍ਰਧਾਨ ਮੰਤਰੀ ਨੂੰ ਮਿਲਿਆ ਅਕਾਲੀ ਵਫਦ, ਗਾਂਧੀ ਪਰਿਵਾਰ ''ਤੇ ਕੀਤੀ ਇਹ ਮੰਗ

01/02/2019 6:34:16 PM

ਨਵੀਂ ਦਿੱਲੀ\ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦੇ ਵਫ਼ਦ ਨੇ ਬੁੱਧਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਅਕਾਲੀ ਵਫ਼ਦ ਨੇ 1984 ਸਿੱਖ ਕਤਲੇਆਮ ਮਾਮਲੇ ਬਾਰੇ ਚਰਚਾ ਕੀਤੀ। ਇਸ ਸਬੰਧੀ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਲਦੀ ਹੀ ਕਾਂਗਰਸ ਦੇ ਵੱਡੇ ਮੱਗਰਮੱਛ ਵੀ ਫੜੇ ਜਾਣਗੇ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਜੋ ਵੀ ਦੋਸ਼ੀ ਅਜੇ ਬਾਹਰ ਹਨ ਉਨ੍ਹਾਂ 'ਤੇ ਵੀ ਕਾਰਵਾਈ ਕੀਤੀ ਜਾਵੇਂ ਤਾਂ ਜੋ '84 ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।
ਇਸ ਮੁਲਾਕਾਤ ਦੌਰਾਨ ਅਕਾਲੀ ਦਲ ਦੇ ਵਫ਼ਦ ਅਤੇ 1984 ਦੇ ਪੀੜਤ ਪਰਿਵਾਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕਿ ਗਾਂਧੀ ਪਰਿਵਾਰ ਦੇ ਨਾਂਅ 'ਤੇ ਜਿੰਨੀਆਂ ਵੀ ਸੰਸਥਾਵਾਂ ਚੱਲ ਰਹੀਆਂ ਹਨ, ਉਨ੍ਹਾਂ ਤੋਂ ਗਾਂਧੀ ਪਰਿਵਾਰ ਦਾ ਨਾਂ ਹਟਾਇਆ ਜਾਵੇ। ਇਸ ਦੇ ਨਾਲ ਹੀ ਵਫ਼ਦ ਨੇ 1984 ਦੇ ਪੀੜਤ ਅਤੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।
ਇਸ ਵਫਦ ਵਿਚ ਸੁਬੀਰ ਬਾਦਲ ਤੋਂ ਇਲਾਵਾ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, 1984 ਦੇ ਪੀੜਤ ਅਤੇ ਗਵਾਹ ਨਿਰਪ੍ਰੀਤ ਕੌਰ, ਜੰਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਸ਼ਾਮਿਲ ਸਨ।


Gurminder Singh

Content Editor

Related News