ਪਟਿਆਲਾ ''ਚ ਬਾਦਲਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ''ਚ ਢੀਂਡਸੇ

06/24/2020 6:39:36 PM

ਪਟਿਆਲਾ/ਰੱਖੜਾ (ਰਾਣਾ) : ਜਿਉਂ-ਜਿਉਂ ਪੰਜਾਬ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਸਿਆਸਤ ਦਾ ਅਖਾੜਾ ਵੀ ਭੱਖਦਾ ਨਜ਼ਰ ਆ ਰਿਹਾ ਹੈ। ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰੰਘ ਬਾਦਲ ਨੇ ਵੱਖ-ਵੱਖ ਵਿੰਗਾਂ ਦੀਆਂ ਨਵੀਂਆਂ ਟੀਮਾਂ ਬਣਾ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਇਸ਼ਾਰਾ ਦਿੱਤਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਵੱਖ-ਵੱਖ ਮੁੱਦਿਆਂ 'ਤੇ ਗਰਮਾਹਟ ਵਿਚ ਹੈ ਪਰ ਜ਼ਿਲ੍ਹਾ ਪਟਿਆਲਾ ਅੰਦਰ ਟਕਸਾਲੀ ਅਕਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਪੰਜਾਬ ਐਗਰੋ ਰਣਧੀਰ ਸਿੰਘ ਰੱਖੜਾ ਦੇ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਗਰੁੱਪ ਵਿਚ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੋਰਨਾ ਟਕਸਾਲੀ ਆਗੂਆਂ ਦਾ ਢੀਂਡਸਾ ਗਰੁੱਪ ਵਿਚ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ।

ਇਹ ਵੀ ਪੜ੍ਹੋ : ਰਵਨੀਤ ਬਿੱਟੂ, ਦਿਲਜੀਤ ਦੁਸਾਂਝ ਤੇ ਜੈਜ਼ੀ-ਬੀ ਵਿਵਾਦ 'ਤੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ

ਢੀਂਡਸਿਆਂ ਦੀ ਪਟਿਆਲਾ ਜ਼ਿਲ੍ਹੇ ਦੇ ਟਕਸਾਲੀ ਅਕਾਲੀ ਆਗੂਆਂ 'ਤੇ ਲਗਾਤਾਰ ਬਾਜ਼ ਅੱਖ ਹੈ ਅਤੇ ਕਈ ਸੀਨੀਅਰ ਅਕਾਲੀ ਆਗੂ ਉਨ੍ਹਾਂ ਦੇ ਸੰਪਰਕ ਵਿਚ ਵੀ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜ਼ਿਲ੍ਹੇ ਦੇ ਇਕ ਦਰਜਨ ਤੋਂ ਵੱਧ ਆਗੂ ਢੀਂਡਸਿਆਂ ਦੀ ਰਾਡਾਰ 'ਤੇ ਹਨ ਅਤੇ ਕਿਸੇ ਸਮੇਂ ਵੀ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ ਪਰ ਕਿਉਂਕਿ ਹਾਲੇ ਵਿਧਾਨ ਸਭਾ ਚੋਣਾਂ ਵਿਚ ਸਮਾਂ ਕਾਫੀ ਹੈ ਇਸ ਲਈ ਇੰਤਜ਼ਾਰ ਅਤੇ ਸਿਆਸੀ ਵਾਤਾਵਰਣ ਵਿਚਾਰਣ ਵਾਲੇ ਕਈ ਸਿਆਸੀ ਆਗੂ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਮਜ਼ਬੂਤ ਬਦਲ ਦੀ ਭਾਲ ਵਿਚ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਢੀਂਡਸਾ ਗਰੁੱਪ ਵਿਚ ਢੀਂਡਸਿਆਂ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਆਗੂ ਇਨ੍ਹਾਂ ਦੀ ਅਗਵਾਈ ਕਬੂਲਣ ਲਈ ਸਪੱਸ਼ਟ ਤੌਰ 'ਤੇ ਸਾਹਮਣੇ ਆਉਂਦੇ ਹਨ ਜਾਂ ਇਹ ਗਰੁੱਪ ਵੀ ਪਹਿਲਾਂ ਬਣੇ ਹੋਰਨਾ ਗਰੁੱਪਾਂ ਵਾਂਗ ਚੋਣਾਂ ਦੇ ਬਿਲਕੁਲ ਨੇੜੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਟਿਕਟਾਂ ਦੀ ਸੈਟਿੰਗ ਨੂੰ ਲੈ ਕੇ ਸ਼ਾਮਲ ਹੋ ਜਾਵੇਗਾ।

ਇਹ ਵੀ ਪੜ੍ਹੋ : ਬਠਿੰਡਾ ਥਰਮਲ ਪਲਾਂਟ ਵਿਵਾਦ ਭਖਿਆ, ਮਨਪ੍ਰੀਤ ਬਾਦਲ ਨੇ ਦਿੱਤਾ ਸਪੱਸ਼ਟੀਕਰਨ

Gurminder Singh

This news is Content Editor Gurminder Singh