ਹੁਣ ਸਿੱਧੂ ਨੂੰ ਮੇਰੀਆਂ ਚਲਾਈਆਂ ਬੱਸਾਂ ਚੰਗੀਆਂ ਲੱਗਣ ਲੱਗੀਆਂ : ਸੁਖਬੀਰ (ਵੀਡੀਓ)
Tuesday, Jan 29, 2019 - 02:04 PM (IST)
ਫਿਰੋਜ਼ਪੁਰ : ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਵਿਚ ਬੀ. ਆਰ. ਟੀ. ਸੀ. ਬੱਸਾਂ ਸ਼ੁਰੂ ਕਰਨ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਹੜੇ ਜਿਹੜੇ ਵੀ ਪ੍ਰੋਜੈਕਟ ਕਾਂਗਰਸ ਸਰਕਾਰ ਵਲੋਂ ਨਾਕਾਰੇ ਗਏ ਹਨ, ਉਨ੍ਹਾਂ ਨੂੰ ਮੁੜ ਸ਼ੁਰੂ ਕਰਨਾ ਚਾਹੀਦਾ ਹੈ। ਫਿਰੋਜ਼ਪੁਰ 'ਚ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਰਾਸਤ-ਏ-ਖਾਲਸਾ ਨੂੰ ਵੀ ਨਵਜੋਤ ਸਿੱਧੂ ਪਹਿਲਾਂ ਚਿੱਟਾ ਹਾਥੀ ਦੱਸਦੇ ਸਨ ਜਦਕਿ ਹੁਣ ਉਹ ਹੀ ਇਸ ਨੂੰ ਦੇਸ਼ ਭਰ ਵਿਚ ਨੰਬਰ ਇਕ 'ਤੇ ਦੱਸ ਰਹੇ ਹਨ।
ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਅਨੇਕਾ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਨੂੰ ਸਰਕਾਰ ਨੇ ਨਾਕਾਰਦੇ ਹੋਏ ਬੰਦ ਕਰ ਦਿੱਤਾ ਸੀ ਜਦਕਿ ਇਹ ਪ੍ਰੋਜੈਕਟ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਸਨ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ।
