ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦਾ ਹੁਕਮ ਦੇਣ ਕੈਪਟਨ : ਸੁਖਬੀਰ

Saturday, Mar 14, 2020 - 01:27 AM (IST)

ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦਾ ਹੁਕਮ ਦੇਣ ਕੈਪਟਨ : ਸੁਖਬੀਰ

ਚੰਡੀਗੜ੍ਹ,(ਅਸ਼ਵਨੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਮੀਂਹ ਅਤੇ ਗੜੇਮਾਰੀ ਨਾਲ ਹਾੜ੍ਹੀ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਉਹ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਰੋਪੜ, ਸੰਗਰੂਰ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਕਰ ਕੇ ਕਣਕ, ਸਰ੍ਹੋ ਅਤੇ ਸ਼ਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਬਾਕੀ ਜ਼ਿਲਿਆਂ 'ਚ ਵੀ ਫਸਲਾਂ ਦੇ ਨੁਕਸਾਨ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਪ੍ਰਧਾਨ ਨੇ ਮੁਆਵਜ਼ੇ ਵਿਚ ਸੂਬੇ ਦੀ ਹਿੱਸੇਦਾਰੀ ਵਧਾ ਕੇ ਪੰਜਾਬ 'ਚ ਫਸਲੀ ਮੁਆਵਜ਼ੇ ਦੀ ਰਾਸ਼ੀ ਵਧਾਉਣ ਦਾ ਵੀ ਸੱਦਾ ਦਿੱਤਾ, ਜਿਸ ਤਰ੍ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੀਂਹ ਅਤੇ ਗੜੇਮਾਰੀ ਕਰ ਕੇ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਵਧੇਰੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਦੇ ਸਮੇਂ ਕਿਸਾਨਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ। ਕਾਂਗਰਸ ਸਰਕਾਰ ਨੂੰ ਇਸ ਮਾਮਲੇ 'ਚ ਕੋਈ ਕਮੀ ਨਹੀਂ ਛੱਡਣੀ ਚਾਹੀਦੀ।


Related News