ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

Wednesday, Feb 04, 2026 - 01:54 PM (IST)

ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਪਾਰਟੀ ਸੂਤਰਾਂ ਦਾ ਆਖਣਾ ਹੈ ਕਿ ਬਿਕਰਮ ਮਜੀਠੀਆ ਵੀ ਇਸ ਅਹਿਮ ਮੀਟਿੰਗ ਵਿਚ ਸ਼ਾਮਲ ਹੋ ਸਕਦੇ ਹਨ। 

ਇਹ ਵੀ ਪੜ੍ਹੋ : ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ ਦੇ ਗੀਤ, ਉਸੇ ਘਰ 'ਚ ਪੈ ਗਏ ਮੌਤ ਦੇ ਵੈਣ

ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ ਅਤੇ ਪਾਰਟੀ ਦੇ ਆਗੂ ਇਕੱਠੇ ਹੋ ਕੇ ਪਾਰਟੀ ਦੀ ਅਗਲੇਰੀ ਰਣਨੀਤੀ ਉਲੀਕਣਗੇ। ਇਹ ਮੀਟਿੰਗ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਅਤੇ ਸੂਬੇ ਦੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਬਹੁਤ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News