ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ
Saturday, Jan 24, 2026 - 05:30 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜ਼ਾਨਚੀ ਐੱਨ.ਕੇ.ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਐੱਨ. ਕੇ.ਸ਼ਰਮਾ ਨੇ ਦੱਸਿਆ ਕਿ ਨਵ-ਗਠਿਤ ਕੀਤੀ ਜਾ ਰਹੀ ਇਸ ਵਿੰਗ ਦੀ ਕੋਰ ਕਮੇਟੀ ਵਿਚ ਉਦਯੋਗ ਅਤੇ ਵਪਾਰ ਵਿੰਗ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਵਿਚ ਐਡਵੋਕੇਟ ਹਰੀਸ਼ ਰਾਏ ਢਾਂਡਾ ਸਾਬਕਾ ਵਿਧਾਇਕ, ਅਮਿਤ ਕਪੂਰ ਅੰਮ੍ਰਿਤਸਰ, ਕਮਲ ਚੇਤਲੀ ਲੁਧਿਆਣਾ, ਆਰ.ਡੀ.ਸ਼ਰਮਾ ਲੁਧਿਆਣਾ, ਰਜਿੰਦਰ ਸਿੰਘ ਮਰਵਾਹਾ ਅੰਮ੍ਰਿਤਸਰ, ਪ੍ਰੇਮ ਕੁਮਾਰ ਅਰੋੜਾ ਮਾਨਸਾ, ਰਣਜੀਤ ਸਿੰਘ ਖੁਰਾਣਾ ਫਗਵਾੜਾ, ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸੰਜੀਵ ਸ਼ੌਰੀ ਬਰਨਾਲਾ, ਸੰਜੀਵ ਤਲਵਾੜ ਹੁਸ਼ਿਆਰਪੁਰ, ਪਰਮਜੀਤ ਸਿੰਘ ਮੱਕੜ ਰੋਪੜ, ਹਰਜੀਤ ਸਿੰਘ ਸੀ.ਏ ਮੋਹਾਲੀ, ਐਡਵੋਕੇਟ ਪਰਮਵੀਰ ਸਿੰਘ ਸੰਨੀ ਅਤੇ ਪ੍ਰੇਮ ਵਲੈਚਾ ਜਲਾਲਾਬਾਦ ਦੇ ਨਾਮ ਸ਼ਾਮਲ ਹਨ।
