ਸੁਖਬੀਰ ਸਿੰਘ ਬਾਦਲ ਤੇ ਦਲਜੀਤ ਚੀਮਾ ਹੁਸ਼ਿਆਰਪੁਰ ਅਦਾਲਤ ’ਚ ਪੇਸ਼

09/08/2021 6:27:17 PM

ਹੁਸ਼ਿਆਰਪੁਰ : ਭਾਰਤੀ ਚੋਣ ਕਮਿਸ਼ਨ ਤੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਵੱਖ-ਵੱਖ ਸੰਵਿਧਾਨ ਪੇਸ਼ ਕਰਨ ਦੇ ਮਾਮਲੇ ਵਿਚ ਅਦਾਲਤੀ ਕੇਸ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅੱਜ ਹੁਸ਼ਿਆਰਪੁਰ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿਖੇ ਪੇਸ਼ ਹੋਏ।

ਇਹ ਵੀ ਪੜ੍ਹੋ : ਕੈਪਟਨ ਦੇ ਬਿਆਨ ਤੋਂ ਬਾਅਦ ਹੁਣ ਬਾਜਵਾ ਤੇ ਰੰਧਾਵਾ ਦਾ ਧਮਾਕਾ, ਦੋ ਟੁੱਕ ’ਚ ਦਿੱਤਾ ਠੋਕਵਾਂ ਜਵਾਬ

ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇੜਾ ਨਾਮਕ ਵਿਅਕਤੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਅਦਾਲਤ ਵਿਚ ਪਟੀਸ਼ਨ ਪਾਈ ਗਈ ਸੀ। ਜਿਸ ਦੀ ਅੱਜ ਸੁਣਵਾਈ ਦੌਰਾਨ ਸੁਖਬੀਰ ਸਿੰਘ ਬਾਦਲ ਅਦਾਲਤ ਵਿਚ ਪੇਸ਼ ਹੋਏ ਅਤੇ ਅਦਾਲਤ ਨੇ ਅਗਲੀ ਸੁਣਵਾਈ 28 ਸਤੰਬਰ ਤੈਅ ਕੀਤੀ ਹੈ। ਖੇੜਾ ਨੇ 2009 ਵਿਚ ਹੁਸ਼ਿਆਰਪੁਰ ਅਦਾਲਤ ਵਿਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਤੇ ਵੱਡੇ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਕਾਲੀ ਦਲ ਦੀ ਖੁੱਲ੍ਹੀ ਚਿੱਠੀ, ‘ਅਸੀਂ ਤਿਆਰ, ਤੁਸੀਂ ਤੈਅ ਕਰੋ ਸਮਾਂ ਤੇ ਸਥਾਨ’


Gurminder Singh

Content Editor

Related News