ਸੁਖਬੀਰ ਬਾਦਲ ਵਲੋਂ ਯੂਥ ਅਕਾਲੀ ਦਲ ਦੇ 7 ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ

01/08/2019 6:57:30 PM

ਚੰਡੀਗੜ੍ਹ (ਬਿਊਰੋ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਿੰਗ ਯੂਥ ਅਕਾਲੀ ਦਲ ਦੇ 7 ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਬਾਰੇ ਪਾਰਟੀ ਦੇ ਮੁੱਖ ਦਫ਼ਤਰ 'ਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਨੌਜਵਾਨਾਂ ਦੀ ਸ਼ਕਤੀ ਨੂੰ ਪਾਰਟੀ ਨਾਲ ਜੋੜਣ ਲਈ ਯੂਥ ਅਕਾਲੀ ਦਲ ਦੇ 7 ਨਵੇਂ ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਵੱਡੀ ਤਬਦੀਲੀ ਲਿਆਉਣ ਲਈ ਨੌਜਵਾਨ ਹਮੇਸ਼ਾ ਅਹਿਮ ਭੂਮਿਕਾ ਨਿਭਾਉਂਦੇ ਹਨ। ਸਿਆਸੀ ਸਥਿਰਤਾ ਅਤੇ ਆਰਥਿਕ ਖੁਸ਼ਹਾਲੀ ਦੇ ਨਵੇਂ ਯੁੱਗ ਵਿਚ ਦਾਖ਼ਲ ਹੋਣ ਲਈ ਇਸ ਸਮੇਂ ਸੂਬੇ ਅਤੇ ਦੇਸ਼ ਦਾ ਪੂਰਾ ਦਾਰੋਮਦਾਰ ਨੌਜਵਾਨਾਂ ਉੱਪਰ ਹੈ।
ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਬਾਦਲ ਨੇ ਦੱਸਿਆ ਕਿ ਗੁਰਕੰਵਲਜੀਤ ਸਿੰਘ ਨੂੰ ਫਰੀਦਕੋਟ (ਦਿਹਾਤੀ) ਦਾ ਜ਼ਿਲਾ ਪ੍ਰਧਾਨ ਥਾਪਿਆ ਗਿਆ ਹੈ। ਲਵਪ੍ਰੀਤ ਸਿੰਘ ਲੱਪੀ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਕ੍ਰਮਵਾਰ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ (ਦਿਹਾਤੀ), ਜ਼ਿਲਾ ਫਿਰੋਜ਼ਪੁਰ (ਸ਼ਹਿਰੀ) ਅਤੇ (ਦਿਹਾਤੀ) ਦੀ ਜ਼ਿੰਮੇਵਾਰੀ ਕ੍ਰਮਵਾਰ ਅਸੀਸਪ੍ਰੀਤ ਸਿੰਘ ਸਾਈਆਂਵਾਲਾ ਅਤੇ ਸੁਰਿੰਦਰ ਸਿੰਘ ਬੱਬੂ ਨੂੰ ਸੌਂਪੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਰਵਿੰਦਰ ਸਿੰਘ ਹੈਰੀ ਅਤੇ ਹਵਾ ਸਿੰਘ ਪੂਰਨੀਆਂ ਨੂੰ ਕ੍ਰਮਵਾਰ ਫਾਜ਼ਿਲਕਾ (ਸ਼ਹਿਰੀ) ਅਤੇ (ਦਿਹਾਤੀ) ਦੇ ਜ਼ਿਲਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਯੂਥ ਵਿੰਗ ਦੇ ਜਨਰਲ ਸਕੱਤਰ ਇੰਚਾਰਜ ਬਿਕਰਮ ਮਜੀਠੀਆ ਵੀ ਹਾਜ਼ਿਰ ਸਨ।


Gurminder Singh

Content Editor

Related News