ਸੁਖਬੀਰ ਦੇ ਹੱਕ ''ਚ ਅਕਾਲੀ-ਭਾਜਪਾ ਆਗੂਆਂ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਸ਼ੁਰੂ

05/06/2019 4:50:22 PM

ਜਲਾਲਾਬਾਦ (ਬੰਟੀ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ, ਜੋ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ, ਦੀ ਚੋਣ ਮੁਹਿੰਮ ਲਗਾਤਾਰ ਭੱਖਦੀ ਜਾ ਰਹੀ ਹੈ। ਜਲਾਲਾਬਾਦ ਸ਼ਹਿਰ ਸੁਖਬੀਰ ਬਾਦਲ ਦੀ ਚੋਣ ਮੁਹਿੰਮ ਨੂੰ ਲੈ ਕੇ ਸਭ ਤੋਂ ਮੋਹਰੀ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਇਸ ਸ਼ਹਿਰ ਦੇ ਅਕਾਲੀ ਭਾਜਪਾ ਆਗੂਆਂ ਵਲੋਂ ਇਕ ਵਾਰ ਫਿਰ ਪਰ ਕਦਮੀ ਕਰਦਿਆਂ ਸ਼ਹਿਰ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ, ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸ਼ਹਿਰੀ ਆਗੂਆਂ ਨੇ ਲੋਕਾਂ ਦੇ ਘਰ-ਘਰ ਜਾ ਕੇ ਸੁਖਬੀਰ ਬਾਦਲ ਲਈ ਵੋਟਾਂ ਮੰਗੀਆਂ।  

ਡੋਰ-ਟੂ-ਡੋਰ ਚੋਣ ਪ੍ਰਚਾਰ ਮੁਹਿੰਮ ਦੀ ਅਗਵਾਈ ਕਰ ਰਹੇ ਅਕਾਲੀ ਆਗੂ ਪ੍ਰੇਮ ਕੁਮਾਰ ਵਲੇਚਾ ਨੇ ਦੱਸਿਆ ਜਲਾਲਾਬਾਦ ਸ਼ਹਿਰ 'ਚ ਸੁਖਬੀਰ ਬਾਦਲ ਦੀ ਡੋਰ-ਟੂ-ਡੋਰ ਚੋਣ ਮੁਹਿੰਮ ਦਾ ਅੱਜ ਪਹਿਲਾ ਦਿਨ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਜਥਾ ਯੂਥ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਵੋਟ ਪਾਉਣ ਲਈ ਜਲਾਲਾਬਾਦ ਦੇ ਲੋਕ ਬਹੁਤ ਕਾਹਲੇ ਹਨ ਅਤੇ ਸੁਖਬੀਰ ਬਾਦਲ ਦੀ ਜਿੱਤ ਉਨ੍ਹਾਂ ਦੀ ਸਭ ਤੋਂ ਵੱਡੀ ਜਿੱਤ ਹੋਵੇਗੀ।

rajwinder kaur

This news is Content Editor rajwinder kaur