ਕੈਪਟਨ ਆਪਣੇ ਫਰਮਾਨ ਨੂੰ ਸਖਤੀ ਨਾਲ ਲਾਗੂ ਕਰਨ, ਜ਼ੁਬਾਨ ਤੋਂ ਨਾ ਮੁਕਰਣ: ਸੁਖਬੀਰ
Thursday, Apr 25, 2019 - 06:48 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਕਾਂਗਰਸੀ ਵਿਧਾਇਕਾਂ ਨੂੰ ਦਿੱਤੀ ਗਈ ਚਿਤਾਵਨੀ ਕਾਰਨ ਜਿੱਥੇ ਇਕ ਪਾਸੇ ਸਿਆਸਤ ਗਰਮਾ ਗਈ ਹੈ, ਉੱਥੇ ਹੀ ਵਿਰੋਧੀ ਧਿਰਾਂ ਵਲੋਂ ਕਈ ਤਰ੍ਹਾਂ ਦੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕੈਪਟਨ ਦੀ ਇਸ ਚਿਤਾਵਨੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਆਪਣੇ ਜਾਰੀ ਕੀਤੇ ਫਰਮਾਨ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਆਪਣੀ ਜ਼ੁਬਾਨ ਤੋਂ ਮੁਕਰਣ ਨਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲੇ ਤੋਂ ਹਾਰ ਹੀ ਰਹੇ ਹਨ ਅਤੇ ਇਸੇ ਲਈ ਉਹ ਆਪਣਾ ਅਹੁਦਾ ਛੱਡਣ ਲਈ ਤਿਆਰ ਹੋ ਜਾਣ।
ਦੱਸ ਦੇਈਏ ਕਿ ਕਾਂਗਰਸ ਹਾਈਕਮਾਨ ਨੇ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਕਾਂਗਰਸੀ ਵਿਧਾਇਕਾਂ ਦੇ ਗਲੇ 'ਤੇ ਤਲਵਾਰ ਲਟਕਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਧਾਇਕ ਲੋਕ ਸਭਾ ਚੋਣਾਂ ਦੌਰਾਨ ਆਪਣੇ ਖੇਤਰਾਂ 'ਚ ਕਾਰਗੁਜ਼ਾਰੀ ਨਹੀਂ ਦਿਖਾ ਸਕਣਗੇ, ਉਨ੍ਹਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਜਾਣਗੀਆਂ।