ਕੈਪਟਨ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ''ਚ ਆਈ : ਸੁਖਬੀਰ ਸਿੰਘ ਬਾਦਲ

02/04/2019 6:33:16 PM

ਜਲੰਧਰ (ਸੋਨੂੰ)— ਕੈਪਟਨ ਦੀ ਸਰਕਾਰ ਦੋ ਸਾਲ ਪਹਿਲਾਂ ਪੰਜਾਬ 'ਚ ਜਨਤਾ ਨਾਲ ਗਲਤ ਵਾਅਦੇ ਕਰਕੇ ਸੱਤਾ 'ਚ ਆਈ ਹੈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ, ਜੋ 2019 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਅੱਜ ਜਲੰਧਰ ਵਿਖੇ ਨਕੋਦਰ ਅਤੇ ਗੋਰਾਇਆ 'ਚ ਵਰਕਰਜ਼ ਮਿਲਣੀ ਦੇ ਰੱਖੇ ਗਏ ਪ੍ਰੋਗਰਾਮ 'ਚ ਸ਼ਿਰਕਤ ਕਰਨ ਪੁੱਜੇ ਸਨ। ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਦੋ ਸਾਲ ਪਹਿਲਾਂ ਕਾਂਗਰਸ ਸਰਕਾਰ ਗਲਤ ਵਾਅਦੇ ਕਰਕੇ ਪੰਜਾਬ 'ਚ ਸੱਤਾ 'ਚ ਆਈ ਅਤੇ ਅਕਾਲੀ ਦਲ ਬਾਰੇ ਗਲਤ ਪ੍ਰਚਾਰ ਕੀਤਾ ਗਿਆ ਪਰ ਅੱਜ ਕਾਂਗਰਸ ਗਲਤ ਸਾਬਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਜਿਹੜੀਆਂ ਵੀ ਉਪਲੱਬਧੀਆਂ ਹੋਈਆਂ ਹਨ, ਉਹ ਅਕਾਲੀ-ਭਾਜਪਾ ਦੇ ਸਮੇਂ ਹੀ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਰਕਾਰ ਸਮੇਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਕਾਂਗਰਸ ਸਰਕਾਰ ਵੱਲੋਂ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਅਕਾਲੀ ਦਲ ਦੇ ਵਰਕਰਾਂ 'ਤੇ ਗਲਤ ਤਰੀਕੇ ਨਾਲ ਪਰਚੇ ਦਰਜ ਕੀਤੇ ਜਾ ਰਹੇ ਹਨ। ਆਉਣ ਵਾਲੀਆਂ ਲੋਕਾਂ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪੰਜਾਬ 'ਚ 13 ਸੀਟਾਂ ਜਿੱਤਣਗੇ। 

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਇਕਾਈ 'ਚ ਉੱਠੇ ਵਿਰੋਧ ਦੇ ਸੁਰ ਅਤੇ ਸੀਨੀਅਰ ਅਕਾਲੀ ਨੇਤਾ ਕੁਲਦੀਪ ਸਿੰਘ ਭੋਗਲ ਵੱਲੋਂ ਸੁਖਬੀਰ ਬਾਦਲ 'ਤੇ ਚੁੱਕੇ ਗਏ ਸਵਾਲਾਂ ਦੇ ਜਵਾਬ 'ਚ ਸੁਖਬੀਰ ਬਾਦਲ ਨੇ ਕੁਝ ਵੀ ਨਹੀਂ ਬੋਲੇ ਅਤੇ ਸਵਾਲ ਨੂੰ ਟਾਲ ਗਏ। ਦੱਸ ਦੇਈਏ ਕਿ ਕੁਲਦੀਪ ਸਿੰਘ ਭੋਗਲ ਵੱਲੋਂ ਸੁਖਬੀਰ 'ਤੇ ਇਹ ਸਵਾਲ ਚੁੱਕੇ ਗਏ ਸਨ ਕਿ ਸੁਖਬੀਰ ਦੇ ਕਾਰਨ ਹੀ ਅੱਜ ਪਾਰਟੀ ਟੁੱਟ ਰਹੀ ਹੈ ਅਤੇ ਬਰਗਾੜੀ 'ਚ ਬਹੁਤ ਹੀ ਗਲਤ ਹੋਇਆ ਹੈ। 

ਕੇਂਦਰ ਵੱਲੋਂ ਛੋਟੇ ਕਿਸਾਨਾਂ ਨੂੰ ਹਰ ਸਾਲ ਦਿੱਤੀ ਜਾਣ ਵਾਲੀ 6 ਹਜ਼ਾਰ ਦੀ ਰਕਮ 'ਤੇ ਬੋਲਦੇ ਹੋਏ ਸੁਖਬੀਰ ਨੇ ਕਿਹਾ ਕਿ ਇਸ ਰਕਮ ਨੂੰ ਦੁੱਗਣਾ ਕਰਨਾ ਚਾਹੀਦਾ ਹੈ ਅਤੇ ਇਹ ਯੋਜਨਾ ਖੇਤ ਮਜ਼ਦੂਰਾਂ 'ਤੇ ਵੀ ਲਾਗੂ ਹੋਣੀ ਚਾਹੀਦੀ ਹੈ। ਉਥੇ ਹੀ ਸੁਖਦੇਵ ਸਿੰਘ ਢੀਂਡਸਾ ਨੂੰ ਕੇਂਦਰ ਸਰਕਾਰ ਵੱਲੋਂ ਐਵਾਰਡ ਦਿੱਤੇ ਜਾਣ ਦੇ ਫੈਸਲੇ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਲੰਮਾ ਸਮਾਂ ਪਾਰਟੀ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਲਈ ਕੰਮ ਕੀਤਾ ਹੈ।

shivani attri

This news is Content Editor shivani attri