ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਬਾਦਲ ਖਿਲਾਫ ਪਾਈ ਪਟੀਸ਼ਨ
Thursday, Feb 07, 2019 - 06:28 PM (IST)

ਚੰਡੀਗੜ੍ਹ (ਮਨਮੋਹਨ)— ਬਹਿਬਲ ਗੋਲੀਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ 'ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਅਪਸ਼ਬਦ ਬੋਲਣ ਦਾ ਦੋਸ਼ ਲਗਾਇਆ ਹੈ। ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਵਾਪਰੇ ਬੇਅਦਬੀ ਅਤੇ ਗੋਲੀਕਾਂਡ ਬਾਰੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਤਿਆਰ ਕੀਤੀ ਰਿਪੋਰਟ ਬਾਰੇ ਗਲਤ ਸ਼ਬਦਾਵਲੀ ਵਰਤਣ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।