ਲੋਕ ਸਭਾ ਚੋਣਾਂ: ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਦਾ ਵੱਡਾ ਐਲਾਨ

Thursday, Feb 28, 2019 - 07:23 PM (IST)

ਲੋਕ ਸਭਾ ਚੋਣਾਂ: ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਦਾ ਵੱਡਾ ਐਲਾਨ

ਜਲੰਧਰ ਨਵੀਂ ਦਿੱਲੀ— ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਫਦ ਦੇ ਨਾਲ ਅੱਜ ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਅਕਾਲੀ-ਭਾਜਪਾ ਮਿਲ ਕੇ ਲੜੇਗੀ। ਅਮਿਤ ਸ਼ਾਹ ਨੇ ਗਠਜੋੜ ਨੂੰ ਬਰਕਾਰ ਰੱਖਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ 'ਚ ਅਕਾਲੀ ਦਲ 10 ਸੀਟਾਂ 'ਤੇ ਜਦਕਿ ਭਾਜਪਾ 3 ਸੀਟਾਂ 'ਤੇ ਚੋਣਾਂ ਲੜੇਗੀ। ਬੈਠਕ 'ਚ ਅਮਿਤ ਸ਼ਾਹ ਤੋਂ ਇਲਾਵਾ ਪ੍ਰੇਮ ਸਿੰਘ ਚੰਦੂਮਾਜਰਾ, ਸ਼ਵੇਤ ਮਲਿਕ ਵੀ ਮੌਜੂਦ ਸਨ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2014 ਵਾਂਗ ਹੀ ਅਕਾਲੀ-ਭਾਜਪਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜੇਗੀ। ਜਿਹੜੀਆਂ ਪੁਰਾਣੀਆਂ ਸੀਟਾਂ 'ਤੇ ਅਕਾਲੀ ਦਲ ਅਤੇ ਭਾਜਪਾ ਲੜ ਰਹੀ ਹੈ, ਉਨ੍ਹਾਂ ਸੀਟਾਂ 'ਤੇ ਹੀ ਅੱਗੇ ਵੀ ਲੜੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਦੋਵੇਂ ਪਾਰਟੀਆਂ ਨੇ ਮਿਲ ਕੇ ਕੋਆਰਡੀਨੇਸ਼ਨ ਕਮੇਟੀ ਬਣਾਈ ਹੈ, ਜਿਸ ਦੀ ਹਰ ਹਫਤੇ ਮੀਟਿੰਗ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਅਕਾਲੀ ਅਤੇ ਭਾਜਪਾ ਦਾ ਨਹੁੰ ਸੱਸ ਦਾ ਰਿਸ਼ਤਾ ਹੈ। ਉਨ੍ਹÎਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਲੋਕਾਂ ਲਈ ਲੜਾਈ ਲੜਦੀ ਹੈ। ਇਸ ਦੇ ਨਾਲ ਕੈਪਟਨ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਸਿਰਫ ਧੋਖਾ ਹੀ ਕੀਤਾ ਹੈ।


author

shivani attri

Content Editor

Related News