ਸੁਖਬੀਰ ਵਲੋਂ ਪਾਰਟੀ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ
Monday, Mar 18, 2019 - 10:56 AM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੀਗਲ ਵਿੰਗ ਦੇ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਨਾਲ ਸਲਾਹ-ਮਸ਼ਵਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਗੁਰਮੀਤ ਸਿੰਘ ਮਾਨ ਨੂੰ ਮਾਲਵਾ ਜ਼ੋਨ-1, ਰਾਜਬੀਰ ਸਿੰਘ ਗਰੇਵਾਲ ਨੂੰ ਪ੍ਰਧਾਨ ਮਾਲਵਾ ਜ਼ੋਨ-2, ਸ਼ਿਵ ਸ਼ਰਮਾ ਨੂੰ ਪ੍ਰਧਾਨ ਮਾਲਵਾ ਜ਼ੋਨ-3, ਦਮਨਬੀਰ ਸਿੰਘ ਚਿੱਟੀ ਨੂੰ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕੀਤਾ ਹੈ।