ਜੀ. ਕੇ. ਦੇ ਐਲਾਨ ਤੋਂ ਬਾਅਦ ਸਰਗਰਮ ਹੋਇਆ ਅਕਾਲੀ ਦਲ, ਸੁਖਬੀਰ ਨੇ ਸੱਦੀ ਪ੍ਰੈੱਸ ਕਾਨਫਰੰਸ

Wednesday, Jan 29, 2020 - 04:39 PM (IST)

ਜੀ. ਕੇ. ਦੇ ਐਲਾਨ ਤੋਂ ਬਾਅਦ ਸਰਗਰਮ ਹੋਇਆ ਅਕਾਲੀ ਦਲ, ਸੁਖਬੀਰ ਨੇ ਸੱਦੀ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ—  ਦਿੱਲੀ ਵਿਧਾਨ ਸਭਾ ਚੋਣਾਂ 'ਚ ਮਨਜੀਤ ਸਿੰਘ ਜੀ. ਕੇ. ਵੱਲੋਂ ਭਾਜਪਾ ਦਾ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੀ ਸਰਗਰਮ ਹੋ ਗਿਆ ਹੈ। ਜੀ. ਕੇ. ਦੇ ਐਲਾਨ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਸਥਿਤ ਰਿਹਾਇਸ਼ 'ਤੇ ਭਾਜਪਾ ਦੇ ਨਵੇਂ ਚੁਣੇ ਗਏ ਪ੍ਰਧਾਨ ਜੇ. ਪੀ. ਨੱਢਾ ਨਾਲ ਪ੍ਰੈੱਸ ਕਾਨਫੰਰਸ ਰੱਖੀ ਗਈ ਹੈ, ਜਿਸ 'ਚ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵੱਲੋਂ ਅੱਜ ਦਿੱਲੀ ਵਿਧਾਨ ਸਭ ਚੋਣਾਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ, ਜਿਸ 'ਚ ਮਨਜੀਤ ਸਿੰਘ ਜੀ. ਕੇ. ਨੇ ਐਲਾਨ ਕੀਤਾ ਕਿ ਉਹ ਦਿੱਲੀ ਵਿਧਾਨ ਸਭਾ ਚੋਣਾਂ 2020 ਨੂੰ ਲੈ ਕੇ ਭਾਜਪਾ ਦਾ ਸਮਰਥਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਸਾਡੇ ਮਸਲੇ ਹਲ ਕਰੇਗਾ, ਉਹ ਉਸ ਦਾ ਪੂਰਾ ਸਾਥ ਦੇਣਗੇ। ਪਿਛਲੇ 6 ਸਾਲਾਂ ਤੋਂ ਸਿੱਖ ਕੌਮ ਦੇ ਕਈ ਮਸਲੇ ਹੱਲ ਹੋਏ ਹਨ। ਅਸੀਂ ਆਪਣੀ ਕੌਮ ਦੇ ਹੋਰ ਮਸਲੇ ਹੱਲ ਕਰਵਾਉਣੇ ਹਨ। ਜੀ. ਕੇ. ਦਾ ਇਹ ਐਲਾਨ ਭਾਜਪਾ ਦੇ ਨਵੇਂ ਚੁਣੇ ਗਏ ਪ੍ਰਧਾਨ ਜੇ. ਪੀ. ਨੱਢਾ ਨਾਲ ਮੁਲਾਕਾਤ ਤੋਂ ਕਰਨ ਬਾਅਦ ਕੀਤਾ ਗਿਆ। ਜੀ. ਕੇ. ਨੇ ਕਿਹਾ ਕਿ ਭਾਜਪਾ ਨੇ ਮੇਰੇ ਨਾਲ ਸੰਪਰਕ ਕੀਤਾ ਅਤੇ ਸਮਰਥਨ ਮੰਗਿਆ। ਉਨ੍ਹਾਂ ਕਿਹਾ ਕਿ ਸਾਨੂੰ ਨੂੰ ਭਾਜਪਾ ਤੋਂ ਟਿਕਟ ਨਹੀਂ ਚਾਹੀਦੀ। ਜੀ. ਕੇ. ਨੇ ਪ੍ਰਕਾਸ਼ ਸਿੰਘ ਬਾਦਲ ਬਾਰੇ ਬੋਲਦਿਆਂ ਕਿਹਾ ਕਿ ਬਾਦਲ ਆਪਣੇ ਫਾਇਦੇ ਲਈ ਪੀ. ਐੱਮ. ਨਰਿੰਦਰ ਮੋਦੀ ਕੋਲ ਜਾਂਦੇ ਹਨ, ਇਸ ਲਈ ਭਾਜਪਾ ਨੇ ਅਕਾਲੀ ਦਲ ਨੂੰ ਟਿਕਟ ਨਹੀਂ ਦਿੱਤੀ।


author

shivani attri

Content Editor

Related News