ਐੱਸ. ਜੀ. ਪੀ. ਸੀ. ਨੂੰ ਤੋੜਨ ਦੀ ਇਜਾਜ਼ਤ ਕਿਸੇ ਨੂੰ ਨਹੀਂ : ਸੁਖਬੀਰ

02/14/2020 6:37:25 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ-ਭਾਜਪਾ ਦੇ ਇਕ ਵਫਦ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਖਬੀਰ ਬਾਦਲ ਵਲੋਂ ਐੱਚ. ਐੱਸ. ਜੀ. ਪੀ. ਸੀ. ਦਾ ਮੁੱਦਾ ਰਾਜਪਾਲ ਅੱਗੇ ਚੁੱਕਿਆ ਗਿਆ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਐੱਸ. ਜੀ. ਪੀ. ਸੀ. ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇਸ ਲਈ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣਾ ਹਲਫਨਾਮਾ ਵਾਪਸ ਲੈਣਾ ਚਾਹੀਦਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਹਿਬਲਕਲਾਂ ਕੇਸ 'ਚ ਅਕਾਲੀ ਦਲ 'ਤੇ ਝੂਠੇ ਦੋਸ਼ ਲੱਗ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਬਹਿਬਲਕਲਾਂ ਦੇ ਮੁੱਖ ਗਵਾਹ ਦੀ ਮੌਤ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਗਵਾਹ ਨੂੰ ਕਾਂਗਰਸੀ ਵਿਧਾਇਕਾਂ ਵਲੋਂ ਤੰਗ ਕੀਤਾ ਗਿਆ ਸੀ।


Babita

Content Editor

Related News