ਬਜਟ ਪੇਸ਼ ਹੋਣ ਤੋਂ ਪਹਿਲਾਂ ''ਸੁਖਬੀਰ'' ਦੇ ਨਿਸ਼ਾਨੇ ''ਤੇ ਕੈਪਟਨ ਸਰਕਾਰ

02/28/2020 9:44:42 AM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ 2020-21 ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਨੂੰ ਘੇਰਦਿਆਂ ਨਿਸ਼ਾਨਾ ਸਾਧਿਆ ਹੈ। ਸੁਖਬੀਰ ਨੇ ਕਿਹਾ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਹੈ, ਸਗੋਂ ਕਾਂਗਰਸ ਸਰਕਾਰ ਦੀ ਨੀਅਤ ਸਾਫ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ 'ਚ ਉਨ੍ਹਾਂ ਨੇ ਪੰਜਾਬ ਨੂੰ ਸਭ ਕੁੱਝ ਦਿੱਤਾ ਸੀ ਪਰ ਕੈਪਟਨ ਸਰਕਾਰ ਸਿਰਫ ਖਜ਼ਾਨਾ ਖਾਲੀ ਹੋਣ ਦਾ ਡਰਾਮਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਤਾਂ ਆਪਣੇ ਦਫਤਰ ਹੀ ਨਹੀਂ ਜਾਂਦੇ, ਤਾਂ ਪੰਜਾਬ ਦੇ ਲੋਕਾਂ ਦੇ ਕੰਮ ਕਿਵੇਂ ਹੋਣਗੇ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸ ਦੇ ਵਿਧਾਇਕਾਂ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਭਾਵੇਂ ਹੀ ਮਰਡਰ ਵੀ ਕਰ ਕੇ ਆ ਜਾਵੇ, ਕੈਪਟਨ ਸਰਕਾਰ ਤਾਂ ਵੀ ਉਨ੍ਹਾਂ ਨੂੰ ਕਲੀਨ ਚਿੱਟ ਦੇ ਦੇਵੇਗੀ।


Babita

Content Editor

Related News