ਸੁਖਬੀਰ ਬਾਦਲ ਵੱਲੋਂ 19 ਮੈਂਬਰੀ ਕੋਰ ਕਮੇਟੀ ਦਾ ਐਲਾਨ, ਜਾਣੋ ਸ਼ਾਮਿਲ ਆਗੂਆਂ ਦੇ ਨਾਮ

Monday, Jun 08, 2020 - 02:37 PM (IST)

ਸੁਖਬੀਰ ਬਾਦਲ ਵੱਲੋਂ 19 ਮੈਂਬਰੀ ਕੋਰ ਕਮੇਟੀ ਦਾ ਐਲਾਨ, ਜਾਣੋ ਸ਼ਾਮਿਲ ਆਗੂਆਂ ਦੇ ਨਾਮ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੋਮਵਾਰ ਨੂੰ ਪਾਰਟੀ ਦੇ ਨਵੇਂ ਢਾਂਚੇ ਦਾ ਐਲਾਨ ਕਰਦੇ ਹੋਏ 19 ਮੈਂਬਰੀ ਕੋਰ ਕਮੇਟੀ ਬਣਾਈ ਗਈ ਹੈ। ਇਸ 19 ਮੈਂਬਰੀ ਕਮੇਟੀ 'ਚ ਸੁਖਬੀਰ ਬਾਦਲ ਨੇ ਪਾਰਟੀ ਦੇ ਪੁਰਾਣੇ ਅਤੇ ਸੀਨੀਅਰ ਸਾਥੀਆਂ ਨੂੰ ਸ਼ਾਮਲ ਕੀਤਾ ਹੈ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਬੀਰ ਨੇ ਹੋਰ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

ਇਸ ਤੋਂ ਇਲਾਵਾ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸ. ਸੀ. ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ. ਕੇ. ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਬੀਰ ਨੇ ਕੋਰ ਕਮੇਟੀ 'ਚ ਜਿਨ੍ਹਾਂ ਮੈਂਬਰਾਂ ਨੂੰ ਸ਼ਾਮਲ ਕੀਤਾ ਹੈ, ਉਨ੍ਹਾਂ 'ਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜੱਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜ਼ੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਅਤੇ ਜਗਮੀਤ ਸਿੰਘ ਬਰਾੜ ਦੇ ਨਾਂ ਸ਼ਾਮਲ ਹਨ। 
 


author

Babita

Content Editor

Related News