ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਬੀਬੀਆਂ ਦੇ ਜੱਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

Wednesday, Jun 24, 2020 - 04:02 PM (IST)

ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਬੀਬੀਆਂ ਦੇ ਜੱਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਨਿੱਜੀ ਸਕੂਲ ਦੇ ਬਾਹਰ ਮਾਪਿਆਂ ਦਾ ਹੰਗਾਮਾ, ਸਕੂਲ ਬਾਹਰ ਹੀ ਸੜਕ 'ਤੇ ਬੈਠੇ

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਸੁਖਬੀਰ ਬਾਦਲ ਨੇ ਦੱਸਿਆ ਕਿ ਅੱਜ ਪਹਿਲੀ ਸੂਚੀ ਮੁਤਾਬਕ ਜਿਨ੍ਹਾਂ 5 ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ, ਉਨ੍ਹਾਂ 'ਚ ਡਾ. ਉਪਿੰਦਰਜੀਤ ਕੌਰ, ਬੀਬੀ ਸਤਵੰਤ ਕੌਰ ਸੰਧੂ ਦੋਵੇਂ ਸਾਬਕਾ ਕੈਬਨਿਟ ਮੰਤਰੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਗੁਰਦਿਆਲ ਕੌਰ ਮੱਲਣ ਅਤੇ ਬੀਬੀ ਗੁਰਦੇਵ ਕੌਰ ਸੰਘਾ ਦੋਵੇ ਸਾਬਕਾ ਚੇਅਰਪਰਸਨ ਦੇ ਨਾਮ ਸ਼ਾਮਲ ਹਨ।
ਇਹ ਵੀ ਪੜ੍ਹੋ : ਮੋਗੇ 'ਚ ਅਣਖ ਖ਼ਾਤਰ ਇਕ ਹੋਰ ਕਤਲ;ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
 


author

Babita

Content Editor

Related News