ਪੰਜਾਬ ''ਚ ਸੁਖਬੀਰ ਨੇ ਵਧਾਈ ਕਾਂਗਰਸ ਦੀ ਮੁਸ਼ਕਲ, ਜਾਣੋ ਕੀ ਹੈ ਪੂਰਾ ਮਾਮਲਾ

06/26/2020 8:10:07 AM

ਲੁਧਿਆਣਾ (ਹਿਤੇਸ਼) : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਪਿਛਲੇ ਕਈ ਦਿਨਾਂ ਤੋਂ ਰੋਜ਼ਾਨਾਂ ਵਾਧਾ ਹੋਣ ਨੂੰ ਲੈ ਕੇ ਮੋਦੀ ਸਰਕਰ ’ਤੇ ਹਮਲਾਵਰ ਹੋਈ ਕਾਂਗਰਸ ਲਈ ਪੰਜਾਬ 'ਚ ਅਕਾਲੀ ਦਲ ਨੇ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ। ਐਗਰੀਕਲਚਰ ਆਰਡੀਨੈਂਸ ਦੇ ਪ੍ਰਭਾਵਾਂ ’ਤੇ ਚਰਚਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁਲਾਈ ਗਈ ਆਲ ਪਾਰਟੀ ਮੀਟਿੰਗ ’ਚ ਜਦ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਦੀ ਗੱਲ ਆਈ ਤਾਂ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਨੇ ਸਾਫ ਕਰ ਦਿੱਤਾ ਕਿ ਪੰਜਾਬ ਸਰਕਾਰ ਡੀਜ਼ਲ ’ਤੇ ਲੱਗਣ ਵਾਲੇ ਟੈਕਸ ’ਚੋਂ 10 ਰੁਪਏ ਦੀ ਕਟੌਤੀ ਕਰੇ, ਉਹ ਕਾਂਗਰਸ ਦੇ ਨਾਲ ਮਿਲ ਕੇ ਕੇਂਦਰ ਖਿਲਾਫ ਧਰਨਾ ਦੇਣ ਲਈ ਤਿਆਰ ਹਨ।

ਇਹ ਵੀ ਪੜ੍ਹੋ : ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ

ਇਹ ਗੱਲ ਸੁਖਬੀਰ ਨੇ ਵੀਰਵਾਰ ਨੂੰ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ’ਚ ਵੱਡਾ ਹਿੱਸਾ ਟੈਕਸਾਂ ਦਾ ਹੁੰਦਾ ਹੈ। ਜਿਸ ਨਾਲ ਕਿਸਾਨਾਂ ਤੋਂ ਇਲਾਵਾ ਇੰਡਸਟਰੀ ’ਤੇ ਪੈ ਰਿਹਾ ਬੋਝ ਪੰਜਾਬ ਸਰਕਾਰ ਘੱਟ ਕਰ ਸਕਦੀ ਹੈ ਪਰ ਵੀਡੀਓ ਕਾਨਫਰੰਸਿੰਗ ਦੌਰਾਨ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦੀ ਪੇਸ਼ਕਸ਼ ਦਾ ਕੋਈ ਜਵਾਬ ਨਹੀਂ ਦਿੱਤਾ ਅਤੇ ਨਾ ਹੀ ਇਸ ਮੁੱਦੇ ਨੂੰ ਆਲ ਪਾਰਟੀ ਰੈਜੂਲੇਸ਼ਨ ’ਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਮਾਰੂ ਹੋਇਆ 'ਕੋਰੋਨਾ', ਇਕ ਹੋਰ ਮਰੀਜ਼ ਦੀ ਗਈ ਜਾਨ

ਸੁਖਬੀਰ ਨੇ ਸਾਫ ਕੀਤਾ ਕਿ ਕਿਸਾਨਾਂ ਦੇ ਹਿੱਤਾਂ ਲਈ ਉਨ੍ਹਾਂ ਦੀ ਪਾਰਟੀ ਕਿਸੇ ਵੀ ਸਰਕਾਰ ਜਾਂ ਮੰਤਰੀ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹੈ, ਜਿਸ ਨਾਲ ਪਹਿਲਾਂ ਤੇਲ ’ਤੇ ਟੈਕਸ ਘੱਟ ਕਰਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵੀ ਸਿਫਾਰਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : 'ਬਾਦਲ ਪਰਿਵਾਰ ਨੇ ਪੰਜਾਬ ਮਾਰੂ ਆਰਡੀਨੈਂਸਾਂ ਦੀ ਹਿਮਾਇਤ ਕਰ ਕੇ ਪੰਜਾਬੀਆਂ ਨਾਲ ਕੀਤੀ ਗੱਦਾਰੀ'


Babita

Content Editor

Related News