''ਨਵਜੋਤ ਸਿੱਧੂ'' ਦੇ ਅਕਾਲੀ ਦਲ ''ਚ ਸ਼ਾਮਲ ਹੋਣ ਬਾਰੇ ਸੁਣੋ ''ਸੁਖਬੀਰ'' ਦਾ ਜਵਾਬ (ਵੀਡੀਓ)

Sunday, Oct 11, 2020 - 03:56 PM (IST)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਵੱਲੋਂ ਜਦੋਂ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਨਾਲ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ ਤਾਂ ਸੁਖਬੀਰ ਬਾਦਲ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਭਾਵੇਂ ਜਿਹੜੀ ਮਰਜ਼ੀ ਪਾਰਟੀ 'ਚ ਚਲਾ ਜਾਵੇ ਪਰ ਉਹ ਕਦੇ ਵੀ ਅਕਾਲੀ ਦਲ 'ਚ ਨਹੀਂ ਆ ਸਕਦਾ।

ਇਹ ਵੀ ਪੜ੍ਹੋ : ਮੋਹਾਲੀ 'ਚ 'IPL ਮੈਚ' 'ਤੇ ਲੱਗ ਰਿਹਾ ਸੀ ਕਰੋੜਾਂ ਦਾ ਸੱਟਾ, ਪੁਲਸ ਨੇ ਰੰਗੇ ਹੱਥੀਂ ਦਬੋਚਿਆ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਕੋਈ ਗਾਰੰਟੀ ਨਹੀਂ ਹੈ ਕਿ ਉਹ ਕਦੋਂ ਕਿੱਥੇ ਚਲਾ ਜਾਵੇ। ਸੁਖਬੀਰ ਨੇ ਕਿਹਾ ਕਿ ਸਿੱਧੂ ਦਾ ਤਾਂ ਉਹ ਹਿਸਾਬ ਹੈ ਕਿ ਅੱਜ ਕਿਤੇ ਹੋਰ, ਕੱਲ੍ਹ ਕਿਤੇ ਤੇ ਪਰਸੋ ਕਿਤੇ ਹੋਰ, ਇਸ ਲਈ ਕੋਈ ਪਤਾ ਨਹੀਂ ਸਿੱਧੂ ਕਦੋਂ ਕਿੱਧਰ ਚਲਾ ਜਾਵੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : 'SOPU' ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਭੁੰਨਿਆ

ਇਸ ਮੌਕੇ ਕਿਸਾਨਾਂ ਦੇ ਸੰਘਰਸ਼ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਦਾ ਕਿਸਾਨਾਂ ਨਾਲ ਪੂਰਾ ਤਾਲਮੇਲ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਡੀਆਂ' ਖੁੱਲ੍ਹਣ ਦੀ ਉਡੀਕ ਕਰ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ

ਸੁਖਬੀਰ ਨੇ ਕਿਹਾ ਕਿ ਜਿਵੇਂ ਕਿਸਾਨ ਜੱਥੇਬੰਦੀਆਂ ਹੁਕਮ ਕਰਨਗੀਆਂ, ਉਹ ਉਨ੍ਹਾਂ ਨਾਲ ਇਕ ਝੰਡੇ ਹੇਠ ਇਕੱਠੇ ਹੋਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ 'ਚ ਅਕਾਲੀ ਦਲ ਪੂਰੀ ਤਰ੍ਹਾਂ ਡਟ ਕੇ ਖੜ੍ਹਾ ਹੈ।



 


author

Babita

Content Editor

Related News