ਕੈਪਟਨ ਸਰਕਾਰ ਦੇ ਇਜਲਾਸ ਨੂੰ ਸੁਖਬੀਰ ਬਾਦਲ ਨੇ ਦੱਸਿਆ ਡਰਾਮਾ, ਮੈਨੀਫੈਸਟੋ 'ਤੇ ਵੀ ਚੁੱਕੇ ਸਵਾਲ (ਵੀਡੀਓ)
Thursday, Oct 22, 2020 - 07:05 PM (IST)
ਚੰਡੀਗੜ੍ਹ— ਕੈਪਟਨ ਸਰਕਾਰ ਵੱਲੋਂ ਤਿੰਨ ਦਿਨਾਂ ਦੇ ਸੱਦੇ ਗਏ ਇਜਲਾਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਡਰਾਮਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਦੇ ਚੋਣ ਮੈਨੀਫੈਸਟੋ 'ਤੇ ਵੀ ਸਵਾਲ ਚੁੱਕੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖੇ ਹਮਲੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਜਨਤਾ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਦੋਸ਼ ਲਾਏ ਕਿ ਸਾਨੂੰ ਬਿਨਾਂ ਵਿਖਾਏ ਅਤੇ ਬਿਨਾਂ ਬਹਿਸ ਦੇ ਇਹ ਬਿੱਲ ਪਾਸ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਪੰਜਾਬ ਨੂੰ ਮੰਡੀਕਰਨ ਨਹੀਂ ਐਲਾਨਿਆ ਗਿਆ ਹੈ।
ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਾਸ ਕੀਤੇ ਗਏ ਬਿੱਲਾਂ 'ਤੇ ਐੱਮ. ਐੱਸ. ਪੀ. ਦੀ ਯਕੀਨੀ ਨਹੀਂ ਬਣਾਈ ਗਈ ਹੈ ਅਤੇ ਨਾ ਹੀ ਕੇਂਦਰ ਦੇ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਮ. ਐੱਸ. ਪੀ. 'ਤੇ ਝੋਨਾ ਅਤੇ ਕਣਕ ਤੋਂ ਇਲਾਵਾ ਕਿਸੇ ਵੀ ਫਸਲ ਦੇ ਖਰੀਦਣ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਦੀ ਸਰਕਾਰ ਅਤੇ ਭਾਜਪਾ ਵਿਚਾਲੇ ਮਿਲੀਭੁਗਤ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਤੇ ਭਾਜਪਾ ਇਹ ਦੋਵੇਂ ਪਾਰਟੀਆਂ ਇਕੱਠੀਆਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਤੇ ਭਾਜਪਾ ਦੀ ਸੋਚ ਇਕੋ ਜਿਹੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸੈਂਬਲੀ 'ਚ ਬਿੱਲਾਂ ਨੂੰ ਲਿਆ ਕੇ ਕੈਪਟਨ ਅਮਰਿੰਦਰ ਸਿੰਘ ਨੇ ਸਿਰਫ ਡਰਾਮਾ ਕੀਤਾ ਹੈ, ਉਨ੍ਹਾਂ ਨੇ ਕਿਹਾ ਕੁਝ ਹੈ ਅਤੇ ਕੀਤਾ ਕੁਝ। ਕੈਪਟਨ ਅਮਰਿੰਦਰ ਸਿੰਘ ਦੇ ਮਨ ਖੋਟ ਅਤੇ ਬੇਇਮਾਨੀ ਸੀ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕਿਹਾ ਕਿ ਸਾਨੂੰ ਇਕ ਦਿਨ ਪਹਿਲਾਂ ਐਕਟ ਨੂੰ ਵਿਖਾਇਆ ਜਾਵੇ ਤਾਂਕਿ ਜੋ ਵੀ ਕਮੀਆਂ ਹੋਣ ਉਹ ਅਸੀਂ ਵਿਧਾਨ ਸਭਾ 'ਚ ਦੱਸ ਸਕਦੇ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਅਤੇ ਬਿਨਾਂ ਵਿਖਾਏ ਹੀ ਬਿੱਲ ਪਾਸ ਕਰ ਦਿੱਤੇ ਗਏ। ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਅਤੇ ਬਿਨਾਂ ਵਿਖਾਏ ਹੀ ਬਿੱਲ ਪਾਸ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਾਨੂੰਨ ਕੈਬਨਿਟ 'ਚ ਵੀ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਅਤੇ ਗਰੀਬਾਂ ਵਾਸਤੇ ਹਮੇਸ਼ਾ ਲੜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਤੋਂ ਵਜ਼ੀਫਾ ਵੀ ਦਿੱਤਾ। ਇਸ ਦੇ ਨਾਲ ਹੀ ਅਕਾਲੀ ਦਲ ਨੇ ਐੱਨ. ਡੀ. ਏ. ਨਾਲ ਆਪਣਾ 30 ਸਾਲ ਪੁਰਾਣਾ ਰਿਸ਼ਤਾ ਵੀ ਤੋੜਿਆ। ਉਨ੍ਹਾਂ ਕਿਹਾ ਕਿ ਸਾਡੇ ਲਈ ਕਿਸਾਨ ਅਤੇ ਪੰਜਾਬ ਪਿਆਰਾ ਹੈ। ਪਿਛਲੇ ਕਾਫ਼ੀ ਸਮੇਂ ਤੋਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਅਤੇ ਕਈ ਕਿਸਾਨ ਵੀਰਾਂ ਨੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਵੀ ਦੇ ਦਿੱਤੀਆਂ ਹਨ। ਕਿਸਾਨਾਂ ਦੀ ਇਹੀ ਮੰਗ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਇਹ ਤਿੰਨੋਂ ਬਿੱਲ ਰੱਦ ਕੀਤੇ ਜਾਣ।