ਦਿੱਲੀ ਮੋਰਚੇ ਦਰਮਿਆਨ ''ਸ਼ਹੀਦ'' ਹੋਏ ਕਿਸਾਨਾਂ ਲਈ ਅਕਾਲੀ ਦਲ ਦਾ ਅਹਿਮ ਫ਼ੈਸਲਾ

12/22/2020 11:56:10 AM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਤ ਰਾਮ ਸਿੰਘ ਸੀਂਗੜੀ ਵਾਲਿਆਂ ਅਤੇ 42 ਹੋਰਨਾਂ ਜੋ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋ ਗਏ ਹਨ, ਦੀ ਯਾਦ 'ਚ 2 ਜਨਵਰੀ ਤੋਂ ਖੰਡ ਪਾਠਾਂ ਦੀ ਸ਼ੁਰੂਆਤ ਕਰੇਗਾ ਅਤੇ ਇਸ ਤੋਂ ਇਲਾਵਾ ਹੋਰ ਹਮ ਖਿਆਲੀ ਪਾਰਟੀਆਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਦੇਹ ਵਪਾਰ ਦੇ ਧੰਦੇ 'ਚ ਧੱਕਣਾ ਚਾਹੁੰਦੀ ਸੀ ਦਾਦੀ, ਤਲਾਕਸ਼ੁਦਾ ਪੋਤੀ ਨੇ ਨਿਗਲਿਆ ਜ਼ਹਿਰ

ਇਸ ਬਾਰੇ ਫ਼ੈਸਲਾ ਇੱਥੇ ਪਾਰਟੀ ਦੀ ਕੋਰ ਕਮੇਟੀ ਦੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਲਿਆ ਗਿਆ। ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਪਹਿਲਾ ਖੰਡ ਪਾਠ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਬਹਾਦਰਗੜ੍ਹ ਵਿਖੇ 2 ਜਨਵਰੀ ਨੂੰ ਰਖਵਾਇਆ ਜਾਵੇਗਾ, ਜਿਸ ਮਗਰੋਂ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਸਬੰਧਿਤ ਜ਼ਿਲ੍ਹਿਆਂ 'ਚ ਸ਼ਹੀਦਾਂ ਲਈ ਸ਼ਰਧਾਂਜ਼ਲੀ ਪ੍ਰੋਗਰਾਮ ਹੋ ਸਕਣ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਕਿਸਾਨ ਸੰਘਰਸ਼ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਜਾਵੇ।

ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਦੇ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ’ਚ ਵਾਧਾ

ਕਮੇਟੀ ਨੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਜੋ ਕਿਸਾਨ ਸੰਘਰਸ਼ 'ਚ ਰੁੱਝੇ ਹਨ, ਦੇ ਪਰਿਵਾਰਾਂ ਦੀ ਡਟਵੀਂ ਮੱਦਦ ਕਰਨ ਅਤੇ ਉਨ੍ਹਾਂ ਦੇ ਖੇਤ ਬਿਨਾਂ ਸੰਭਾਲੇ ਨਾ ਰਹਿਣ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਾਰਟੀ ਦੀ ਸਬ ਕਮੇਟੀ ਜਿਸ 'ਚ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ, ਵਲੋਂ ਆਉਂਦੇ ਦਿਨਾਂ 'ਚ ਹਮ ਖਿਆਲੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਐੱਨ. ਡੀ. ਏ. ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲੀਆਂ

ਸਬ ਕਮੇਟੀ ਹੋਰ ਪਾਰਟੀਆਂ ਨਾਲ ਇਸ ਬਾਰੇ ਵੀ ਰਾਇ-ਮਸ਼ਵਰਾ ਕਰੇਗੀ ਕਿ ਸੰਘੀ ਢਾਂਚਾ ਲਾਗੂ ਹੋਣਾ ਯਕੀਨੀ ਬਣਾਇਆ ਜਾਵੇ, ਜਿਸ 'ਚ ਰਾਜਾਂ ਦੀਆਂ ਤਾਕਤਾਂ ਕੇਂਦਰ ਸਰਕਾਰ ਵਲੋਂ ਖ਼ਤਮ ਨਾ ਕੀਤੀਆਂ ਜਾਣ। ਕਮੇਟੀ ਨੇ ਇਹ ਵੀ ਨੋਟਿਸ ਲਿਆ ਕਿ ਭਾਜਪਾ ਇਸ ਸਬੰਧ 'ਚ ਕਾਂਗਰਸ ਦੇ ਨਕਸ਼ੇ ਕਦਮਾਂ ’ਤੇ ਚੱਲ ਰਹੀ ਹੈ। ਕੋਰ ਕਮੇਟੀ ਮੀਟਿੰਗ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਿੰਨ ਕਾਨੂੰਨ ਖਾਰਜ ਕਰਨ ਲਈ ਸੰਸਦ ਦਾ ਵਿਸ਼ੇਸ਼ ਇਜਲਾਸ ਸੱਦਣ ਤੋਂ ਨਹੀਂ ਭੱਜਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਦੇਸ਼ ਦੇ ਹਿੱਤ 'ਚ ਅਤੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ’ਤੇ ਹੰਕਾਰ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ। 

ਨੋਟ : ਅਕਾਲੀ ਦਲ ਵੱਲੋਂ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਅਹਿਮ ਫ਼ੈਸਲਾ ਲਏ ਜਾਣ ਬਾਰੇ ਦਿਓ ਰਾਏ


Babita

Content Editor

Related News