ਸੁਖਬੀਰ ਨੇ ਘੇਰੀ ਕਾਂਗਰਸ, ਕਿਹਾ-ਪੰਜਾਬ ਦੀ ਜਨਤਾ ਨਾਲ ਕੈਪਟਨ ਕਰ ਰਹੇ ਨੇ ਗੱਦਾਰੀ

Friday, Jan 08, 2021 - 04:46 PM (IST)

ਜਲੰਧਰ (ਵੈੇੱਬ ਡੈਸਕ) — ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਵਰਕਰਾਂ ਨਾਲ ਮੀਟਿੰਗ ਕਰਨ ਜਲੰਧਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇਂ ਹੱਥੀ ਲੈਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਗੱਦਾਰੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਉਂਦੇ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨ ਵਿਰੋਧੀ ਚਾਲਾਂ ਚੱਲ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਇਸ਼ਾਰੇ ’ਤੇ ਕਿਸਾਨ ਅੰਦੋਲਨ ਨੂੰ ਫੇਲ ਕਰਨ ਲਈ ਸਾਜਿਸ਼ਾਂ ਰਚ ਰਹੇ ਹਨ। 

ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ

ਕੈਪਟਨ ਬਣ ਚੁੱਕੇ ਨੇ ਮੋਦੀ ਦੇ ਹੱਥ ਦਾ ਖਿਡੌਣਾ

ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ’ਤੇ ਵੱਡੀਆਂ ਧਾਰਾਵਾਂ ਦੇ ਤਹਿਤ ਗਲਤ ਤਰੀਕੇ ਨਾਲ ਮਾਮਲੇ ਦਰਜ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਹੱਥ ਦਾ ਖਿਡੌਣਾ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਸਾਬ੍ਹ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਦਿੱਲੀ ਕਿਸਾਨ ਸੰਘਰਸ਼ ਦੌਰਾਨ ਦਿੱਲੀ ’ਚ ਪੰਜਾਬ ਪੁਲਸ ਦੇ ਆਈ. ਜੀ. ਅਤੇ ਐੱਸ. ਐੱਸ. ਪੀਜ਼. ਦਿੱਲੀ ’ਚ ਕੀ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਮੀਟਿੰਗ ਕਿਸਾਨ ਜਥੇਬੰਦੀਆਂ ਸਮੇਤ ਕੇਂਦਰ ਸਰਕਾਰ ਵਿਚਾਲੇ ਹੁੰਦੀ ਹੈ ਅਤੇ ਉਨ੍ਹਾਂ ਮੀਟਿੰਗਾਂ ’ਚ ਪੰਜਾਬ ਪੁਲਸ ਦੇ ਆਈ. ਜੀ., ਐੱਸ. ਐੱਸ. ਪੀਜ਼. ਬੈਠੇ ਹੁੰਦੇ ਹਨ।ਉਨ੍ਹਾਂ ਕਿਹਾ ਕਿ ਮੈਂ ਕੈਪਟਨ ਸਾਬ੍ਹ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਦਿੱਲੀ ਕਿਸਾਨ ਸੰਘਰਸ਼ ਦੌਰਾਨ ਦਿੱਲੀ ’ਚ ਪੰਜਾਬ ਪੁਲਸ ਦੇ ਆਈ. ਜੀ. ਅਤੇ ਐੱਸ. ਐੱਸ. ਪੀਜ਼. ਦਿੱਲੀ ’ਚ ਕੀ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਮੀਟਿੰਗ ਕਿਸਾਨ ਜਥੇਬੰਦੀਆਂ ਸਮੇਤ ਕੇਂਦਰ ਸਰਕਾਰ ਵਿਚਾਲੇ ਹੁੰਦੀ ਹੈ ਅਤੇ ਉਨ੍ਹਾਂ ਮੀਟਿੰਗਾਂ ’ਚ ਪੰਜਾਬ ਪੁਲਸ ਦੇ ਆਈ. ਜੀ., ਐੱਸ. ਐੱਸ. ਪੀਜ਼. ਬੈਠੇ ਹੁੰਦੇ ਹਨ। 

ਇਹ ਵੀ ਪੜ੍ਹੋ :  ਇਨਸਾਨੀਅਤ ਸ਼ਰਮਸਾਰ: ਦੋਮੋਰੀਆ ਪੁਲ ਨੇੜੇ ਰੇਲਵੇ ਲਾਈਨਾਂ ਕੋਲ ਸੁੱਟਿਆ ਕਰੀਬ 6 ਮਹੀਨਿਆਂ ਦਾ ਭਰੂਣ

PunjabKesari

ਉਨ੍ਹਾਂ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਵੱਲੋਂ ਇਹ ਵੀ ਕਿਹਾ ਕਿ ਗਿਆ ਹੈ ਕਿ ਆਈ. ਜੀ. ਅਤੇ ਐੱਸ. ਐੱਸ. ਪੀਜ਼ ਵੱਲੋਂ ਉਨ੍ਹਾਂ ’ਤੇ ਸਮਝੌਤਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ। ਭਾਜਪਾ ਅਤੇ ਅਮਿਤ ਸ਼ਾਹ ਦੇ ਦਬਾਅ ਹੇਠ ਹੁਣ ਕੇਸ ਵੀ ਰਜਿਸਟਰਡ ਕਰਨੇ ਸ਼ੁਰੂ ਕਰ ਦਿੱਤੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਹਿੰਦੋਸਤਾਨ ਦੇ ਇਤਿਹਾਸ ’ਚ ਪਹਿਲੀ ਵਾਰ ਵੇਖਿਆ ਹੈ ਕਿ ਜੇਕਰ ਕੋਈ ਬਾਈਕਾਟ ਕਰਨ ਦਾ ਸੱਦਾ ਦਿੰਦਾ ਹੈ ਤਾਂ ਉਸ ’ਤੇ ਦੋਸ਼ਧੋਹ ਦਾ ਪਰਚਾ ਦਰਜ ਦੇ ਦਿੱਤਾ ਜਾਂਦਾ ਹੈ। ਸੁਖਬੀਰ ਨੇ ਕਿਹਾ ਕਿ ਸੈਂਟਰ ਦੀ ਸਰਕਾਰ ਦੇ ਇਸ਼ਾਰਿਆਂ ’ਤੇ ਵੀ ਕੈਪਟਨ ਅਮਰਿੰਦਰ ਸਿੰਘ ਚੱਲ ਰਹੇ ਹਨ ਕਿਉਂਕਿ ਕੈਪਟਨ ਸਾਬ੍ਹ ਦੀਆਂ ਕਮਜੋਰੀਆਂ ਸੈਂਟਰ ਸਰਕਾਰ ਦੇ ਹੱਥ ’ਚ ਹਨ ਅਤੇ ਸੈਂਟਰ ਸਰਕਾਰ ਹੀ ਉਨ੍ਹਾਂ ਨੂੰ ਆਪਣੇ ਇਸ਼ਾਰਿਆਂ ’ਤੇ ਨਚਾ ਰਹੀ ਹੈ। 

ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਦਾ ਫਰਜ਼ ਬਣਦਾ ਸੀ ਅੰਦੋਲਨ ਦੀ ਅਗਵਾਈ ਕਰਨਾ  
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਪੰਜਾਬੀਆਂ ਦਾ ਅੰਦੋਲਨ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਦਾ ਫਰਜ਼ ਬਣਦਾ ਸੀ ਕਿ ਉਹ ਕਿਸਾਨ ਅੰਦੋਲਨ ਦੀ ਅਗਵਾਈ ਕਰਦੇ। ਉਨ੍ਹਾਂ ਕਿਹਾ ਕਿ ਇਕੱਲੇ ਮਹਿਲਾ ਜਾਂ ਫਾਰਮ ’ਚ ਬੈਠ ਕੇ ਕੰਮ ਨਹੀਂ ਚੱਲਣਾ ਹੈ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਸਾਬ੍ਹ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਇਹ ਤਿੰਨ ਕਾਨੂੰਨਾਂ ਸਬੰਧੀ ਪੰਜਾਬ ਦੀ ਅਸੈਂਬਲੀ ’ਚ ਪਾਸ ਕੀਤੇ ਗਏ ਐਕਟ ਨੂੰ ਕਿਉਂ ਨਹੀਂ ਵਾਪਸ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਅਸੈਂਬਲੀ ’ਚ 2017 ’ਚ ਤਿੰਨੋਂ ਐਕਟ ਪਾਸ ਕੀਤੇ ਸਨ। ਜੇਕਰ ਅੱਜ ਮੋਦੀ ਸਰਕਾਰ ਇਹ ਤਿੰਨੋਂ ਕਾਨੂੰਨ ਵਾਪਸ ਵੀ ਲੈ ਲੈਂਦੀ ਹਾਂ ਤਾਂ ਪੰਜਾਬ ’ਚ ਫਿਰ ਵੀ ਲਾਗੂ ਰਹਿਣਗੇ ਕਿਉਂਕਿ ਕੈਪਟਨ ਸਾਬ੍ਹ ਨੇ ਅਜੇ ਤੱਕ ਐਕਟ ਵਾਪਸ ਨਹੀਂ ਕੀਤੇ ਹਨ।  

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

PunjabKesari

ਸੁਖਬੀਰ ਦੀ ਕੈਪਟਨ ਨੂੰ ਚੁਣੌਤੀ, ‘ਵਿਖਾਉਣ ਆਪਣਾ ਚੋਣ ਪੱਤਰ’
ਸੁਖਬੀਰ ਬਾਦਲ ਨੇ ਕੈਪਟਨ ਨੂੰ ਚੈਲੰਜ ਕਰਦੇ ਕਿਹਾ ਕਿ ਕੀ ਤੁਹਾਡੇ ਕਾਂਗਰਸ ਦੇ ਚੋਣ ਪੱਤਰ ’ਚ ਇਹ ਨਹੀਂ ਲਿਖਿਆ ਸੀ ਕਿ ਪ੍ਰਾਈਵੇਟ ਮੰਡੀਆਂ ਲਿਆਵਾਂਗੇ? ਉਨ੍ਹਾਂ ਕਿਹਾ ਕਿ ਹਿੰਮਤ ਹੈ ਤਾਂ ਵਿਖਾਉਣ ਉਹ ਚੋਣ ਪੱਤਰ ਜਿਸ ’ਚ ਇਹ ਲਿਖਿਆ ਹੋਵੇ ਕਿ ਪ੍ਰਾਈਵੇਟ ਮੰਡੀਆਂ ਨਹੀਂ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ 2017 ਅਤੇ 2019 ਦੇ ਕਾਂਗਰਸ ਦੇ ਚੋਣ ਪੱਤਰ ’ਚ ਇਹ ਸਾਫ਼ ਤੌਰ ’ਤੇ ਲਿਖਿਆ ਸੀ ਕਿ ਪ੍ਰਾਈਵੇਟ ਮੰਡੀਆਂ ਲਿਆਉਂਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜਨਤਾ ਨਾਲ ਗੱਦਾਰੀ ਕਰ ਰਹੇ ਹਨ। 

ਇਹ ਵੀ ਪੜ੍ਹੋ :  ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਾਰ ਸਾਲ ਕੀਤੇ ਬਰਬਾਦ 
ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੀ ਕਿਸਾਨੀ ਵਾਸਤੇ ਜੇਕਰ ਕਿਸੇ ਨੇ ਕੁਝ ਕੀਤਾ ਹੈ ਤਾਂ ਸਭ ਤੋਂ ਵੱਧ ਸ਼ੋ੍ਰਮਣੀ ਅਕਾਲੀ ਦਲ ਨੇ ਕੀਤਾ ਹੈ। ਐੱਮ. ਐੱਸ. ਪੀ. ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਸਭ ਤੋਂ ਪਹਿਲਾਂ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਸਾਲ ਬਰਬਾਦ ਕਰ ਦਿੱਤੇ ਹਨ ਜਦਕਿ ਕੋਈ ਵੀ ਵਿਕਾਸ ਕਾਰਜ ਦੇ ਪ੍ਰਾਜੈਕਟ ਨਹੀਂ ਕੀਤੇ ਹਨ। ਇਸ ਮੌਕੇ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਮਹੇਸ਼ਿੰਦਰ ਸਿੰਘ ਗਰੇਵਾਲ ਅਤੇ ਸਰਬਜੀਤ ਸਿੰਘ ਮੱਕੜ ਸਮਤੇ ਕਈ ਅਕਾਲੀ ਨੇਤਾ ਮੌਜੂਦ ਸਨ।

ਇਹ ਵੀ ਪੜ੍ਹੋ :  ਹੁਸ਼ਿਆਰਪੁਰ ਦੇ ਇਕ ਨਾਮੀ ਕਾਲਜ ’ਚ ਬੀ. ਐੱਸ. ਈ. ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


shivani attri

Content Editor

Related News