ਸੁਖਬੀਰ ਬਾਦਲ ਦਾ ਕੇਜਰੀਵਾਲ 'ਤੇ ਤੰਜ, ਕਿਹਾ-ਦਿੱਲੀ 'ਚ ਤਾਂ ਕਿਸੇ ਨੂੰ ਇਕ ਪੈਸਾ ਨਹੀਂ ਦਿੱਤਾ, ਪੰਜਾਬ 'ਚ ਕੀ ਦੇਣਗੇ

Thursday, Nov 25, 2021 - 03:50 PM (IST)

ਦਸੂਹਾ (ਵੈੱਬ ਡੈਸਕ)– ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਸੂਹਾ ਦਾ ਦੌਰਾ ਕੀਤਾ ਗਿਆ, ਜਿੱਥੇ ‘ਗੱਲ ਪੰਜਾਬ ਦੀ' ਤਹਿਤ ਉਨ੍ਹਾਂ ਵੱਲੋਂ ਰੈਲੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਪੰਜਾਬ ਸਰਕਾਰ ਨੂੰ ਲਪੇਟੇ ਵਿਚ ਲਿਆ, ਉਥੇ ਹੀ ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨੇ ਸਾਧੇ। ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਤੀਜੀ ਗਾਰੰਟੀ ਕਿ 18 ਸਾਲ ਤੋਂ ਉਪਰ ਦੀਆਂ ਔਰਤਾਂ ਦੇ ਖਾਤਿਆਂ ਵਿਚ 1000 ਰੁਪਇਆ ਦੇਵਾਂਗੇ, ਦੇ ਬਿਆਨ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਤਾਂ ਇਕ ਰੁਪਇਆ ਨਹੀਂ ਦਿੱਤਾ , ਕਿਸੇ ਵੀ ਔਰਤ ਦੇ ਖਾਤੇ ਵਿਚ ਕੇਜਰੀਵਾਲ ਨੇ ਕੋਈ ਪੈਸੇ ਨਹੀਂ ਪਾਏ, ਉਹ ਪੰਜਾਬ ਵਿਚ ਕੀ ਦੇਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤਾਂ ਆਪਣਾ ਘਰ ਹੈ। ਅਕਾਲੀ ਦਲ ਅਤੇ ਬਸਪਾ ਇਕੱਠੇ ਹਨ।  

ਇਹ ਵੀ ਪੜ੍ਹੋ:  ਜਲੰਧਰ 'ਚ ਪਰਗਟ ਸਿੰਘ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦਾ ਜ਼ਬਰਦਸਤ ਪ੍ਰਦਰਸ਼ਨ, ਪੁਲਸ ਨਾਲ ਹੋਈ ਧੱਕਾ-ਮੁੱਕੀ

PunjabKesari

ਕਾਂਗਰਸ 'ਤੇ ਤੰਜ ਕੱਸਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਪਿਛਲੇ 5 ਸਾਲਾਂ ਵਿਚ ਕਾਂਗਰਸ ਦੇ ਵੱਲੋਂ ਅਕਾਲੀ ਵਰਕਰਾਂ ਨਾਲ ਬੇਹੱਦ ਧੱਕਾ ਕੀਤਾ ਗਿਆ ਹੈ ਅਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਬਣਨ ’ਤੇ ਸਰਕਾਰ ਬਣਨ 'ਤੇ ਇਕ ਕਮਿਸ਼ਨ ਬਣਾਇਆ ਜਾਵੇਗਾ, ਜੋ ਕਿ ਵਰਕਰਾਂ 'ਤੇ ਕੀਤੇ ਝੂਠੇ ਕੇਸਾਂ ਨੂੰ ਵੇਖੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਜਿੰਨੇ ਮਰਜ਼ੀ ਡਰਾਮੇ ਕਰ ਲੈਣ, ਹੁਣ ਇਨ੍ਹਾਂ ਕੋਲ ਕਰੀਬ ਇਕ ਮਹੀਨੇ ਦਾ ਸਮਾਂ ਰਹਿ ਗਿਆ ਹੈ ਅਤੇ ਸਰਕਾਰ ਬਣਨ 'ਤੇ ਜਿਹੜੀ ਪੁਲਸ ਖੜੀ ਹੈ, ਉਨ੍ਹਾਂ ਦੇ ਹੱਥਾਂ ਵਿਚ ਡਾਂਗ ਹੋਵੇਗੀ ਤਾਂ ਕਾਂਗਰਸੀ ਸੜਕਾਂ 'ਤੇ ਭੱਜਦੇ ਹੋਣਗੇ। ਕਾਂਗਰਸ ਦੀ ਪਾਰਟੀ ਝੂਠ ਬੋਲਣ ਵਾਲੀ ਪਾਰਟੀ ਹੈ, ਜੋਕਿ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ। 

PunjabKesari

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਉਨ੍ਹਾਂ ਕਿਹਾ ਕਿ ਸਾਡੇ ਇਕੋ ਮਕਸਦ ਹੈ, ਸਾਰੇ ਧਰਮਾਂ ਦਾ ਸਨਮਾਨ ਕਰਨਾ ਅਤੇ ਸਾਰਿਆਂ ਨੂੰ ਇਕੱਠੇ ਰੱਖਣਾ ਹੈ। ਅਸੀਂ ਕੋਈ ਵੀ ਝੂਠੇ ਵਾਅਦੇ ਨਹੀਂ ਕਰਦੇ ਹਾਂ, ਜੋ ਕਹਿੰਦੇ ਹਾਂ ਉਹ ਕਰਕੇ ਵਿਖਾਉਂਦੇ ਹਾਂ।

ਇਹ ਵੀ ਪੜ੍ਹੋ:  ਜਲੰਧਰ ਦੇ ਡੀ. ਸੀ. ਦਾ ਰੇਤ ਮਾਫ਼ੀਆ 'ਤੇ ਸਖ਼ਤ ਐਕਸ਼ਨ, ਕੀਤਾ ਇਹ ਵੱਡਾ ਐਲਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News