ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ
Saturday, Jul 05, 2025 - 09:50 AM (IST)

ਵੈੱਬ ਡੈਸਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਲਬ ਕੀਤਾ ਗਿਆ ਸੀ, ਪਰ ਉਹ ਨਿਰਧਾਰਿਤ ਸਮੇਂ ਵਿਚ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
ਦੱਸ ਦਈਏ ਕਿ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਮੁੜ ਬਹਾਲੀ ਦੇ ਹੁਕਮਾਂ ਮਗਰੋਂ ਇਹ ਵਿਵਾਦ ਸ਼ੁਰੂ ਹੋਇਆ ਸੀ, ਜਿਸ ਮਾਮਲੇ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ 20 ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿਚ SGPC ਦਾ ਵਫ਼ਦ ਵੀ ਉੱਥੇ ਗਿਆ ਸੀ। ਇਸ ਤੋਂ ਬਾਅਦ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ 15 ਦਿਨਾਂ ਦਾ ਹੋਰ ਸਮਾਂ ਮੰਗਿਆ ਗਿਆ ਸੀ, ਪਰ ਉਹ ਸਫ਼ਰ ਮੁੱਕ ਜਾਣ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਉੱਥੇ ਪੇਸ਼ ਨਹੀਂ ਹੋਏ, ਜਿਸ ਮਗਰੋਂ ਹੁਣ ਪੰਜ ਪਿਆਰਿਆਂ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8