ਸੁਖਬੀਰ ਬਾਦਲ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

Saturday, Aug 16, 2025 - 05:23 PM (IST)

ਸੁਖਬੀਰ ਬਾਦਲ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖ਼ਿਲਾਫ਼ ਕਾਰਵਾਈ ਕਰੇ, ਜੋ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਹਿੰਸਾ ਭੜਕਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਨੇ ਭ੍ਰਿਸ਼ਟਾਚਾਰ ਕੇਸ ਵਿਚ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਾਲ ਹੀ ਵਿਚ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਭਾਸ਼ਣ ਜਿਸਦੀ ਵੀਡੀਓ ਜਨਤਕ ਹੈ, ਜਿਸ ਵਿਚ ਉਹ ਆਪ ਵਰਕਰਾਂ ਨੂੰ ਝੂਠ ਬੋਲਣ, ਝੂਠੇ ਵਾਅਦੇ ਕਰਨ, ਵੋਟਰਾਂ ਨੂੰ ਭਰਮਾਉਣ ਅਤੇ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਿੰਸਾ ਤੱਕ ਕਰਨ ਵਾਸਤੇ ਆਖ ਰਹੇ ਹਨ, ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਚੋਣ ਕਮਿਸ਼ਨ ਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸਿਸੋਦੀਆ ਦੇ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਆਪ ਸਰਕਾਰ ਵੱਲੋਂ ਦਿੱਲੀ ਦੇ ਆਗੂ ਖ਼ਿਲਾਫ਼ ਕੋਈ ਕਾਰਵਾਈ ਕਰਨ ਦੀ ਸੰਭਾਵਨਾ ਨਹੀਂ ਹੈ।


author

Babita

Content Editor

Related News