ਕਾਂਗਰਸ ਸਰਕਾਰ ਸਿਰਫ਼ ਗੱਲਾਂ ਕਰਨ ਵਾਲਿਆਂ ਦੀ ਸਰਕਾਰ - ਸੁਖਬੀਰ ਸਿੰਘ ਬਾਦਲ
Sunday, Nov 19, 2017 - 05:14 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਅਚਾਨਕ ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਉਦੇਕਰਨ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਬੀਤੇ ਦਿਨੀਂ ਪਿੰਡ ਉਦੇਕਰਨ ਵਿਖੇ ਪਿੰਡ ਵਾਸੀ ਜਗਸੀਰ ਸਿੰਘ ਅਤੇ ਅਤੇ ਜਥੇਦਾਰ ਜੋਗਿੰਦਰ ਸਿੰਘ ਦੀ ਮੌਤ 'ਤੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਘਰ ਵਿਖੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ 5 ਸਾਲ ਵਿਚ ਕੋਈ ਕੰਮ ਨਹੀਂ ਕੀਤਾ ਜਾਣਾ, ਇਹ ਸਰਕਾਰ ਸਿਰਫ਼ ਗੱਲਾਂ ਕਰਨ ਵਾਲਿਆਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੈਬਨਿਟ ਮੀਟਿੰਗਾਂ ਵਿਚ ਗਰੀਬਾਂ ਨੂੰ ਦਿੱਤੀਆਂ ਸਕੀਮਾਂ ਜਿਵੇਂ ਕਿ ਆਟਾ ਦਾਲ, ਪੈਨਸ਼ਨ ਆਦਿ ਕੱਟਣ ਦੀ ਗੱਲ ਹੀ ਹੁੰਦੀ ਹੈ।