ਜਲੰਧਰ: ਕਾਂਗਰਸੀਆਂ ਨੇ ਕੀਤਾ ਸੁਖਬੀਰ ਬਾਦਲ ਦਾ ਘਿਰਾਓ (ਤਸਵੀਰਾਂ)
Wednesday, Nov 14, 2018 - 06:21 PM (IST)

ਜਲੰਧਰ— ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗਰਾਂਟ 'ਚ ਦੇਰੀ ਕਰਨ ਦੇ ਵਿਰੋਧ 'ਚ ਪੰਜਾਬ ਸਰਕਾਰ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਲੀਡਰਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਦੌਰਾਨ ਕਾਂਗਰਸੀਆਂ ਵੱਲੋਂ ਸੁਖਬੀਰ ਬਾਦਲ ਦਾ ਘਿਰਾਓ ਕਰਦੇ ਹੋਏ ਅਕਾਲੀਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਬੀਰ ਬਾਦਲ ਦਾ ਜਮ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇਸ ਦੌਰਾਨ ਕਾਂਗਰਸੀ ਆਗੂਆਂ 'ਚ ਦਲਜੀਤ ਸਿੰਘ ਆਹਲੂਵਾਲੀਆਂ ਸਮੇਤ ਹੋਰ ਆਗੂ ਮੌਜੂਦ ਸਨ।