ਸੁਖਬੀਰ ਤੇ ਮਨਪ੍ਰੀਤ ਬਾਦਲ ''ਚ ਛਿੜੀ ਟਵਿੱਟਰ ਜੰਗ, ਕੀਤਾ ਪਲਟਵਾਰ

Thursday, Dec 12, 2019 - 02:40 PM (IST)

ਸੁਖਬੀਰ ਤੇ ਮਨਪ੍ਰੀਤ ਬਾਦਲ ''ਚ ਛਿੜੀ ਟਵਿੱਟਰ ਜੰਗ, ਕੀਤਾ ਪਲਟਵਾਰ

ਚੰਡੀਗੜ੍ਹ : ਪੰਜਾਬ ਦੇ ਵਿੱਤੀ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚਕਾਰ ਟਵਿੱਟਰ ਜੰਗ ਸ਼ੁਰੂ ਹੋ ਗਈ ਹੈ। ਜਿੱਥੇ ਸੁਖਬੀਰ ਬਾਦਲ ਨੇ ਟਵੀਟ ਕਰਕੇ ਮਨਪ੍ਰੀਤ ਬਾਦਲ 'ਤੇ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਦੇਣ ਦਾ ਦੋਸ਼ ਲਾਇਆ ਹੈ, ਉੱਥੇ ਹੀ ਮਨਪ੍ਰੀਤ ਬਾਦਲ ਨੇ ਵੀ ਕੋਰੇ ਸ਼ਬਦਾਂ 'ਚ ਸੁਖਬੀਰ ਬਾਦਲ ਨੂੰ ਕਰਾਰਾ ਜਵਾਬ ਦਿੱਤਾ ਹੈ। ਅਸਲ 'ਚ ਪਹਿਲਾਂ ਸੁਖਬੀਰ ਬਾਦਲ ਨੇ ਟਵੀਟ ਕੀਤਾ ਕਿ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਦੇਣ 'ਤੇ ਮਨਪ੍ਰੀਤ ਬਾਦਲ ਨੇ ਬਹਾਨਾ ਮਾਰਿਆ ਹੈ ਕਿ ਸਬੰਧਿਤ ਵਿਭਾਗਾਂ ਨੇ ਲੋੜੀਂਦੇ ਵੇਰਵੇ ਪੇਸ਼ ਨਹੀਂ ਕੀਤੇ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨਾ ਸਰਕਾਰ ਲਈ ਕੋਈ ਮੁਸ਼ਕਲ ਕੰਮ ਨਹੀਂ ਹੈ ਅਤੇ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਪੱਲਾ ਝਾੜ ਕੇ ਦੂਜਿਆਂ ਸਿਰ ਠੀਕਰਾ ਭੰਨਣਾ ਚਾਹੁੰਦੀ ਹੈ, ਜਿਸ 'ਤੇ ਪਲਟਵਾਰ ਕਰਦਿਆਂ ਮਨਪ੍ਰੀਤ ਬਾਦਲ ਨੇ ਟਵੀਟ ਕੀਤਾ ਅਤੇ ਕਿਹਾ ਕਿ ਸੁਖਬੀਰ ਜੀ ਜਿਹੜੀ ਗੜਬੜ ਤੁਸੀਂ ਕਰ ਕੇ ਗਏ ਹੋ, ਜਿਵੇਂ ਕਿ ਛੁਪੇ ਹੋਏ ਬੈਂਕ ਖਾਤੇ, ਵਿੱਤੀ ਅਯੋਗਤਾ ਤੇ ਚਲਾਕੀਆਂ ਵਾਲਾ ਕਾਂਟਰੈਕਟ, ਜਿਸ ਨਾਲ ਕਿ ਪੰਜਾਬ ਦੇ ਵਿੱਤੀ ਹਾਲਾਤ ਖਰਾਬ ਹੁੰਦੇ ਹਨ, ਜਦੋਂ ਕਿ ਦੂਜੇ ਅਮੀਰ ਹੁੰਦੇ ਹਨ, ਮੈਂ ਉਨ੍ਹਾਂ ਚੀਜ਼ਾਂ 'ਚ ਸੁਧਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ।


author

Babita

Content Editor

Related News