ਕੋਟਕਪੂਰਾ ਗੋਲ਼ੀ ਕਾਂਡ : ਫਰੀਦਕੋਟ ਅਦਾਲਤ ''ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

Tuesday, May 30, 2023 - 02:09 PM (IST)

ਕੋਟਕਪੂਰਾ ਗੋਲ਼ੀ ਕਾਂਡ : ਫਰੀਦਕੋਟ ਅਦਾਲਤ ''ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ

ਫਰੀਦਕੋਟ (ਜਗਤਾਰ) : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਿਟ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਰੀਦਕੋਟ ਅਦਾਲਤ 'ਚ ਪੇਸ਼ ਹੋਏ। ਇਸ ਮਾਮਲੇ 'ਚ ਨਾਮਜ਼ਦ ਬਾਕੀ ਮੁਲਜ਼ਮਾਂ ਵੱਲੋਂ ਅੱਜ ਆਪਣੀ ਹਾਜ਼ਰੀ ਮੁਆਫ਼ ਕਰਵਾਉਣ ਦੇ ਚੱਲਦਿਆਂ ਕੋਈ ਵੀ ਪੇਸ਼ ਨਹੀਂ ਹੋਇਆ। ਸੁਖਬੀਰ ਬਾਦਲ ਦੀ ਪੇਸ਼ੀ 'ਤੇ ਅਦਾਲਤ ਵੱਲੋਂ ਕਾਰਵਾਈ ਕਰਦਿਆਂ ਅਗਲੀ ਸੁਣਵਾਈ 14 ਜੂਨ ਨਿਰਧਾਰਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ- ਹੁਣ ਹੈਲਪ ਲਾਈਨ ਸ਼ਿਕਾਇਤ 'ਤੇ ਤੁਰੰਤ ਪੁੱਜੇਗੀ ਪੁਲਸ, ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ ਵ੍ਹੀਕਲ

ਗੌਰਤਲਬ ਹੈ ਕੇ 2015 'ਚ ਵਾਪਰੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਆਈ. ਜੀ.  ਐੱਲ. ਕੇ.  ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀ. ਜੀ. ਪੀ.  ਸੁਮੇਧ ਸੈਣੀ, ਆਈ. ਜੀ. ਪਰਮਰਾਜ ਉਮਰਾਨੰਗਲ, ਆਈ. ਜੀ. ਅਮਰ ਸਿੰਘ ਚਾਹਲ ਤੋਂ ਇਲਾਵਾ ਹੋਰ ਵੀ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਸਬੰਧੀ ਕਈ ਤੰਜ਼ ਕੱਸੇ ਹਨ। 

ਇਹ ਵੀ ਪੜ੍ਹੋ- ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 


author

Simran Bhutto

Content Editor

Related News