ਲੁਧਿਆਣਾ ਪਹੁੰਚੇ ਸੁਖਬੀਰ ਬਾਦਲ, ਜ਼ਿਮਨੀ ਚੋਣ ਲਈ ਅਕਾਲੀ ਦਲ ਨੇ ਖਿੱਚੀ ਤਿਆਰੀ
Saturday, Apr 26, 2025 - 07:09 PM (IST)

ਲੁਧਿਆਣਾ- ਲੁਧਿਆਣਾ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਸਰਗਰਮ ਹੋ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਹਲਕਾ ਪੱਛਮੀ ਵਿਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਰਣਨੀਤੀ ਤਿਆਰ ਕਰ ਰਹੇ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ, ਜਿੱਥੇ ਸੁਖਬੀਰ ਬਾਦਲ ਨੇ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਅਕਾਲੀ ਦਲ ਦੇ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਲੁਧਿਆਣਾ ਵਿਖੇ ਸੁਖਬੀਰ ਸਿੰਘ ਬਾਦਲ ਦੋ ਦਿਨ ਰਹਿਣਗੇ।
ਇਹ ਵੀ ਪੜ੍ਹੋ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਹਾਈ ਅਲਰਟ ’ਤੇ ਪੰਜਾਬ, DGP ਵੱਲੋਂ ਚੁੱਕੇ ਜਾ ਰਹੇ ਵੱਡੇ ਕਦਮ
ਸੁਖਬੀਰ ਸਿੰਘ ਬਾਦਲ ਪੰਚਸ਼ੀਲ ਵਿਹਾਰ ਸਥਿਤ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਹ ਵਰਕਰਾਂ ਤੋਂ ਚੋਣ ਸੰਬੰਧੀ ਜਾਣਕਾਰੀ ਲੈ ਰਹੇ ਹਨ। ਦੱਸਣਯੋਗ ਹੈ ਕਿ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਇਆਲੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਸਰਗਰਮ ਨਹੀਂ ਵਿਖਾਈ ਦੇ ਰਹੇ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ ਬਾਦਲ ਮਨਪ੍ਰੀਤ ਸਿੰਘ ਇਆਲੀ ਨੂੰ ਵੀ ਮਿਲਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: ਹੋਮਗਾਰਡ ਦੇ ਜਵਾਨ ਤੇ ਉਸ ਦੇ ਭਰਾ ’ਤੇ ਕਾਤਲਾਨਾ ਹਮਲਾ
ਇਸੇ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਲੋਕਾਂ ਨੂੰ ਇਕ ਵਾਰ ਫਿਰ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣਾ ਚਾਹੀਦਾ ਹੈ। ਅਕਾਲੀ ਦਲ ਹੀ ਇਕੋ-ਇਕ ਅਜਿਹੀ ਪਾਰਟੀ ਹੈ, ਜੋ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਦਾ ਵਿਕਾਸ ਚਾਹੁੰਦੀ ਹੈ। ਅਕਾਲੀ ਦਲ ਦੇ ਸਮੇਂ ਲੁਧਿਆਣਾ ਵਿੱਚ ਜਿੰਨੇ ਪੁਲ ਅਤੇ ਸੜਕਾਂ ਬਣੀਆਂ ਹਨ, ਉਹ ਪਹਿਲਾਂ ਕਦੇ ਨਹੀਂ ਬਣੀਆਂ। ਸ਼ਹਿਰਾਂ ਦੇ ਵਿਕਾਸ ਲਈ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਜ਼ਰੂਰੀ ਹੈ, ਕਿਉਂਕਿ ਅਕਾਲੀ ਦਲ ਹੀ ਪੰਜਾਬ ਦਾ ਅਸਲੀ ਵਾਰਿਸ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਗੱਲ ਸਾਹਮਣੇ ਆਈ ਹੈ ਕਿ ਜਗਰਾਓਂ ਨੇੜੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਹੈ, ਜੋਕਿ ਨਿੰਦਣਯੋਗ ਹੈ। ਅਕਾਲੀ ਦਲ ਹਮੇਸ਼ਾ ਹੀ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਪਾਰਟੀ ਰਹੀ ਹੈ।
ਇਹ ਵੀ ਪੜ੍ਹੋ: ਬੇਗੋਵਾਲ 'ਚ ਲੱਗੀ ਭਿਆਨਕ ਅੱਗ, 12 ਏਕੜ ਕਣਕ ਦੀ ਫ਼ਸਲ ਤੇ ਟਰੈਕਟਰ ਸੜ ਕੇ ਹੋਇਆ ਸੁਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e